Punjab news: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਵਿਛੋੜੇ ਅਤੇ ਸ਼ਹਾਦਤ ਨੂੰ ਸਮਰਪਿਤ ਦਸੰਬਰ ਮਹੀਨੇ ਵਿੱਚ ਮਨਾਏ ਜਾਣ ਵਾਲੇ ਸ਼ਹੀਦੀ ਜੋੜ ਮੇਲ ਦੇ ਪਹਿਲੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।


ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਸ਼ਹੀਦੀ ਜੋੜ ਸਭਾਵਾਂ ਦੀ ਤੀਜੇ ਦਿਨ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ।


ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਤੋਂ ਇਲਾਵਾ ਅਕਾਲੀ ਨੇਤਾ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਸਿਆਸੀ ਤੇ ਸਮਾਜਿਕ ਆਗੂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਿੱਖ ਸੰਗਤ ਮੌਜੂਦ ਸਨ।


ਇਹ ਵੀ ਪੜ੍ਹੋ: Nabha Jail Break: ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ, ਜੇਲ੍ਹ ਅਧਿਕਾਰੀਆਂ ਨੂੰ ਝਟਕਾ


ਉੱਥੇ ਹੀ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਅਸੀਂ ਢੀਂਡਸਾ ਨੂੰ ਤਲਵੰਡੀ ਦੇ ਭੋਗ ਉੱਤੇ ਮਿਲੇ ਸੀ, ਸਰਸਰੀ ਮੁਲਾਕਾਤ ਸੀ ਅਤੇ ਸਾਡੇ ਵੱਲੋਂ ਢੀਂਡਸਾ ਜੀ ਦੀ ਪ੍ਰਸੰਸਾ ਕੀਤੀ ਗਈ ਕਿਉਂਕਿ ਉਨ੍ਹਾਂ ਨੇ ਸੁਖਬੀਰ ਬਾਦਲ ਵੱਲੋਂ ਮਾਫੀ ਮੰਗਣ ਵਾਲੀ ਗੱਲ ਦੀ ਪ੍ਰਸੰਸਾ ਕੀਤੀ ਸੀ।


ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਪੰਥਕ ਧਿਰਾਂ ਨੂੰ ਸਾਰਿਆਂ ਨੂੰ ਇਕੱਠਾ ਕਰਨ ਦਾ ਅਕਾਲੀ ਦਲ ਨੇ ਪ੍ਰੋਗਰਾਮ ਉਲੀਕਿਆ ਹੈ। ਇਸ ਕਰਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤ ਤੋਂ ਮਾਫੀ ਮੰਗੀ ਗਈ।


ਇਸ ਤੋਂ ਬਾਅਦ ਭਲਕੇ ਰੂਪਨਗਰ ਵਿਖੇ ਸਥਿਤ ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼ਹੀਦੀ ਜੋੜ ਸਭਾ ਭਰੇਗੀ ਅਤੇ ਫੇਰ ਵੱਖ-ਵੱਖ ਥਾਵਾਂ ਦੇ ਉੱਤੇ ਇਹ ਸ਼ਹੀਦੀ ਜੋੜ ਸਭਾਵਾਂ ਲਗਾਤਾਰ ਭਰਦੀਆਂ ਰਹਿਣਗੀਆਂ।


ਇਹ ਵੀ ਪੜ੍ਹੋ: Patiala news: ਖਰੜ ਤੋਂ ਬਾਅਦ ਹੁਣ ਪਟਿਆਲਾ 'ਚ ਪੰਜਾਬ ਪੁਲਿਸ ਨੇ ਮਲਕੀਤ ਚਿੱਟਾ ਦਾ ਕੀਤਾ ਐਨਕਾਊਂਟਰ, ਪੈਰ 'ਚ ਲੱਗੀ ਗੋਲੀ