ਚੰਡੀਗੜ੍ਹ: ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ 12 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ‘ਚ ਸ਼ਿਰਕਤ ਕਰਨਗੇ। ਇਸ ਲਈ ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀਸੀ ਕਮੇਟੀ ਨੇ ਅੱਜ ਰਾਸ਼ਟਰਪਤੀ ਕੋਵਿੰਦ ਨੂੰ ਸੱਦਾ ਦਿੱਤਾ ਸੀ। ਇਸ ਨੂੰ ਉਨ੍ਹਾਂ ਨੇ ਕਬੂਲ ਕਰ ਲਿਆ ਹੈ। ਇਸ ਗੱਲ ਦੀ ਜਾਣਕਾਰੀ ਆਪ ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਦਿੱਤੀ।
ਕਰਤਾਰਪੁਰ ਕੌਰੀਡੋਰ ਦੇ ਕੰਮ ਤੋਂ ਵੀ ਐਸਜੀਪੀਸੀ ਸੰਤੁਸ਼ਟ ਨਜ਼ਰ ਆ ਰਹੀ ਹੈ। ਐਸਜੀਪੀਸੀ ਪ੍ਰਧਾਨ ਦਾ ਕਹਿਣਾ ਹੈ ਕਿ ਸਾਨੂੰ ਉਮੀਦ ਹੈ ਕਿ ਕਰਤਾਰਪੁਰ ਕਾਰੀਡੋਰ ਨਵੰਬਰ ‘ਚ ਖੁੱਲ੍ਹ ਜਾਵੇਗਾ। ਇਸ ਨੂੰ ਸਮੇਂ ‘ਤੇ ਪੂਰਾ ਕਰਨ ਲਈ ਦੋਵਾਂ ਦੇਸ਼ਾਂ ਵੱਲੋਂ ਪੂਰੀ ਜ਼ੋਰਾਂ ‘ਤੇ ਕੰਮ ਚੱਲ ਰਿਹਾ ਹੈ।
ਐਸਜੀਪੀਸੀ ਪ੍ਰਧਾਨ ਨੇ ਇਸ ਦੇ ਨਾਲ ਮੰਗ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ ਇਸ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੂੰ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਵੀ ਰਿਹਾਅ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹ ਪੰਜਾਬ ਸਰਕਾਰ ਵੱਲੋਂ ਲਾਂਘੇ ਦੇ ਕੰਮ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਹਨ।
ਰਾਸ਼ਟਰਪਤੀ 12 ਨਵੰਬਰ ਨੂੰ ਆਉਣਗੇ ਸੁਲਤਾਨਪੁਰ ਲੋਧੀ
ਏਬੀਪੀ ਸਾਂਝਾ
Updated at:
20 Sep 2019 03:03 PM (IST)
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ 12 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ‘ਚ ਸ਼ਿਰਕਤ ਕਰਨਗੇ। ਇਸ ਲਈ ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀਸੀ ਕਮੇਟੀ ਨੇ ਅੱਜ ਰਾਸ਼ਟਰਪਤੀ ਕੋਵਿੰਦ ਨੂੰ ਸੱਦਾ ਦਿੱਤਾ ਸੀ।
- - - - - - - - - Advertisement - - - - - - - - -