ਮਾਨਸਾ: ਬੇਅਦਬੀ ਤੇ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦਾ ਪਿੱਛਾ ਨਹੀਂ ਛੱਡ ਰਿਹਾ। ਸਿੱਖ ਜਥੇਬੰਦੀਆਂ ਥਾਂ-ਥਾਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿਲਚਸਪ ਹੈ ਕਿ ਲੋਕਾਂ 'ਚ ਜ਼ਿਆਦਾ ਗੁੱਸਾ ਬਾਦਲ ਪਰਿਵਾਰ ਖਿਲਾਫ ਹੀ ਹੈ। ਹਰਸਿਰਤ ਬਾਦਲ ਤੇ ਸੁਖਬੀਰ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਮੰਗਲਵਾਰ ਨੂੰ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਕਾਫ਼ਲੇ ਨੂੰ ਪਿੰਡ ਬੱਜੋਆਣਾ ਵਿੱਚ ਹੋਣ ਵਾਲੀ ਰੈਲੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਬਰਗਾੜੀ ਮੋਰਚੇ ਦੇ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਬੇਅਦਬੀ ਕਾਂਡ ’ਚ ਇਨਸਾਫ਼ ਦੇਣ ਦੀ ਮੰਗ ਕੀਤੀ। ਇਸੇ ਤਰ੍ਹਾਂ ਨਥਾਣਾ ਵਿੱਚ ਚੋਣ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਬਰਗਾੜੀ ਮੋਰਚੇ ਦੇ ਹਮਾਇਤੀਆਂ ਨੇ ਕਾਲੀਆਂ ਝੰਡੀਆਂ ਲੈ ਕੇ ਬਾਦਲਾਂ ਖਿਲਾਫ਼ ਨਾਅਰੇਬਾਜ਼ੀ ਕੀਤੀ।
ਦਿਲਚਸਪ ਗੱਲ਼ ਹੈ ਕਿ ਸਿੱਖ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਪਹਿਲਾਂ ਅਕਾਲੀ ਵਰਕਰਾਂ ਨੇ ਇਨ੍ਹਾਂ ਨੂੰ ਸਖਤੀ ਵਿਖਾਉਣ ਦੀ ਕੋਸ਼ਿਸ਼ ਕੀਤੀ ਪਰ ਬਾਅਦ ਵਿੱਚ ਅਜਿਹੇ ਰੋਸ ਪ੍ਰਦਰਸ਼ਨਾਂ ਤੋਂ ਲਾਂਭੇ ਰਹਿਣ ਦੀ ਰਣਨੀਤੀ ਬਣਾਈ ਹੈ। ਹੁਣ ਰੋਸ ਪ੍ਰਦਰਸ਼ਨ ਦਾ ਪਤਾ ਲੱਗਦਿਆਂ ਹੀ ਅਕਾਲੀ ਲੀਡਰ ਰੂਟ ਬਦਲ ਲੈਂਦੇ ਹਨ।
ਹੁਣ ਬਿਕਰਮ ਮਜੀਠੀਆ ਸਿੱਖ ਸੰਗਤ ਦੇ ਗੁੱਸੇ ਦਾ ਸ਼ਿਕਾਰ
ਏਬੀਪੀ ਸਾਂਝਾ
Updated at:
08 May 2019 02:12 PM (IST)
ਬੇਅਦਬੀ ਤੇ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦਾ ਪਿੱਛਾ ਨਹੀਂ ਛੱਡ ਰਿਹਾ। ਸਿੱਖ ਜਥੇਬੰਦੀਆਂ ਥਾਂ-ਥਾਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿਲਚਸਪ ਹੈ ਕਿ ਲੋਕਾਂ 'ਚ ਜ਼ਿਆਦਾ ਗੁੱਸਾ ਬਾਦਲ ਪਰਿਵਾਰ ਖਿਲਾਫ ਹੀ ਹੈ। ਹਰਸਿਰਤ ਬਾਦਲ ਤੇ ਸੁਖਬੀਰ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
- - - - - - - - - Advertisement - - - - - - - - -