ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉੜੀਸਾ ਵਿੱਚ ਜਾ ਧਰਨਾ ਲਾਇਆ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਉੜੀਸਾ ਦੇ ਭੁਬਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਐਤਵਾਰ ਨੂੰ ਲੋਕ ਇਨਸਾਫ਼ ਪਾਰਟੀ ਤੇ ਪੁਰੀ ਦੇ ਸਿੱਖ ਸੰਗਠਨਾਂ ਨੇ ਰੋਸ ਮਾਰਚ ਕੱਢ ਕੇ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਧਰਨਾ ਮਾਰਿਆ। ਇਸ ਦੌਰਾਨ ਪਾਰਟੀ ਦੇ ਵਫ਼ਦ ਵੱਲੋਂ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕਰਕੇ ਭੁਵਨੇਸ਼ਵਰ (ਪੁਰੀ) ਦੇ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਮੰਗ ਕੀਤੀ ਗਈ।
ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ, ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਵਫ਼ਦ ਉੜੀਸਾ ’ਚ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਪੁਰੀ ਵਿੱਚ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਦਾ ਜਾਇਜ਼ਾ ਲੈਣ ਲਈ ਪੁੱਜਾ ਹੋਇਆ ਹੈ। ਵਫ਼ਦ ਵੱਲੋਂ ਉੱਥੋਂ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਰੋਸ ਮਾਰਚ ਕੱਢਿਆ ਗਿਆ, ਜੋ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਜਾ ਕੇ ਸਮਾਪਤ ਹੋਇਆ। ਸੰਗਤ ਵੱਲੋਂ ਉੱਥੇ ਧਰਨਾ ਵੀ ਦਿੱਤਾ ਗਿਆ।
ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਰੀ ਦੇ ਸਿੱਖ ਸੰਗਤਾਂ ਵਿੱਚ ਇਸ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਇਸ ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਦੀ ਮੰਗ ਕਰਦਿਆਂ ਲਾਗਲੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਵਫਦ ਵੱਲੋਂ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਵਫ਼ਦ ਨੇ ਮੰਗ ਕੀਤੀ ਕਿ ਪੁਰੀ ਦੇ 12 ਏਕੜ ਵਿੱਚ ਫੈਲੇ ਮੰਗੂ ਮੱਠ (ਗੁਰਦੁਆਰਾ ਸਾਹਿਬ), ਨਾਨਕ ਮੱਠ (ਪੰਜਾਬੀ ਮੱਠ) ਤੇ ਬਾਉਲੀ ਸਾਹਿਬ ਦੀ ਸਾਂਭ ਸੰਭਾਲ ਸਿੱਖ ਕੌਮ ਨੂੰ ਦਿੱਤੀ ਜਾਵੇ ਤਾਂ ਜੋ ਸਿੱਖ ਕੌਮ ਢਾਹੇ ਗਏ ਗੁਰਦੁਆਰਾ ਸਾਹਿਬ ਦਾ ਨਵ-ਨਿਰਮਾਣ ਤੇ ਹੋਰਨਾਂ ਗੁਰਦੁਆਰਿਆਂ ਦੀ ਸਾਂਭ ਸੰਭਾਲ ਹੋ ਸਕੇ। ਰਾਜਪਾਲ ਨੇ ਵਫ਼ਦ ਦੀ ਗੱਲ ਸੁਣਨ ਮਗਰੋਂ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸਰਕਾਰ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਕੱਢਣਗੇ।
ਬੈਂਸ ਭਰਾਵਾਂ ਨੇ ਉੜੀਸਾ 'ਚ ਜਾ ਮਾਰਿਆ ਧਰਨਾ, ਸਿੱਖ ਜਥੇਬੰਦੀਆਂ ਵੀ ਡਟੀਆਂ
ਏਬੀਪੀ ਸਾਂਝਾ
Updated at:
23 Dec 2019 02:00 PM (IST)
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉੜੀਸਾ ਵਿੱਚ ਜਾ ਧਰਨਾ ਲਾਇਆ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਉੜੀਸਾ ਦੇ ਭੁਬਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
- - - - - - - - - Advertisement - - - - - - - - -