Punjab Breaking News Live 9 August 2024: ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ 'ਚ ਕੱਢਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਰਾਮ ਰਹੀਮ ਨੂੰ ਮਿਲੇਗਾ ਝਟਕਾ ਜ਼ਾਂ SGPC ਨੂੰ ਲੱਗੇਗਾ ?, ਹਲਕੀ ਬਾਰਿਸ਼ ਕਰਕੇ ਤਾਪਮਾਨ 'ਚ ਆਈ ਗਿਰਾਵਟ
Punjab Breaking News Live 9 August 2024: ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ 'ਚ ਕੱਢਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਰਾਮ ਰਹੀਮ ਨੂੰ ਮਿਲੇਗਾ ਝਟਕਾ ਜ਼ਾਂ SGPC ਨੂੰ ਲੱਗੇਗਾ ?, ਹਲਕੀ ਬਾਰਿਸ਼ ਕਰਕੇ ਤਾਪਮਾਨ 'ਚ ਆਈ ਗਿਰਾਵਟ
LIVE
Background
Punjab Breaking News Live 9 August 2024: ਮੁਹਾਲੀ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮੁੰਧੋ ਸੰਗਤੀਆਂ ਵਿੱਚ ਕੁਝ ਦਿਨ ਪਹਿਲਾਂ ਇੱਕ ਵਿਵਾਦਤ ਮਤਾ ਪਾਸ ਕੀਤਾ ਗਿਆ ਸੀ। ਪਰਵਾਸੀ ਲੋਕਾਂ ਨੂੰ ਪਿੰਡ ਛੱਡਣ ਦਾ ਹੁਕਮ ਦਿੱਤਾ ਗਿਆ। ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 'ਤੇ ਸਰਕਾਰ ਨੂੰ ਇਸ ਸਬੰਧੀ ਆਪਣਾ ਪੱਖ ਅਦਾਲਤ 'ਚ ਪੇਸ਼ ਕਰਨਾ ਹੋਵੇਗਾ।
Ram Rahim Vs SGPC: ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਦੀ ਮੰਗ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਣਾਏਗੀ। ਡੇਰਾ ਮੁਖੀ ਦੀ ਤਰਫੋਂ ਕਿਹਾ ਗਿਆ ਕਿ ਉਨ੍ਹਾਂ ਨੇ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਦਿੱਤੀ ਹੈ। ਹਾਈ ਕੋਰਟ ਨੂੰ ਉਨ੍ਹਾਂ ਨੂੰ ਫਰਲੋ ਦੇਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ।
Ram Rahim: ਰਾਮ ਰਹੀਮ ਨੂੰ ਮਿਲੇਗਾ ਝਟਕਾ ਜ਼ਾਂ SGPC ਨੂੰ ਲੱਗੇਗਾ ? ਅੱਜ ਹਾਈਕੋਰਟ 'ਚ ਆਉਣ ਵਾਲਾ ਵੱਡਾ ਫੈਸਲਾ
Weather Update: ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਗਿਆ ਸੀ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਭਲਕੇ ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
Amritsar News: ਕੁਦਰਤ ਬੜੀ ਬਲਵਾਨ! ਵਿਦੇਸ਼ ਜਾਣ ਤੋਂ ਪਹਿਲਾਂ ਹੀ ਵਰਤਿਆ ਭਾਣਾ, ਪਰਿਵਾਰ 'ਤੇ ਡਿੱਗਿਆ ਦੁੱਖਾਂ ਦਾ ਪਹਾੜ
Amritsar News: ਅਕਸਰ ਕਿਹਾ ਜਾਂਦਾ ਹੈ ਕਿ ਕੁਦਰਤ ਬੜੀ ਬਲਵਾਨ ਹੈ। ਅਜਿਹਾ ਹੀ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ। ਇੱਥੇ ਇੱਕ ਨੌਜਵਾਨ ਵਿਦੇਸ਼ ਜਾਣ ਦੀਆਂ ਤਿਆਰੀਆਂ ਕਰ ਰਿਹਾ ਸੀ ਪਰ ਉਸ ਤੋਂ ਪਹਿਲਾਂ ਹੀ ਮੌਤ ਨੇ ਉਸ ਨੂੰ ਗਲੇ ਲਾ ਲਿਆ। ਪੁਲਿਸ ਮੁਲਾਜ਼ਮ ਨੌਜਵਾਨ ਦੀ ਸਕਾਰਪੀਓ ਗੱਡੀ ਟਰੱਕ ਨਾਲ ਟਕਰਾ ਗਈ ਤੇ ਖੁਸ਼ੀਆਂ ਦਾ ਮਾਹੌਲ ਗਮ ਵਿੱਚ ਬਦਲ ਗਿਆ।
ਦਰਅਸਲ ਅੰਮ੍ਰਿਤਸਰ ਵਿੱਚ ਵੀਰਵਾਰ ਰਾਤ ਨੂੰ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਕਾਰਨ ਮਹਿੰਦਰਾ ਸਕਾਰਪੀਓ ਕਾਰ ਚਕਨਾਚੂਰ ਹੋ ਗਈ। ਕਾਰ ਸਵਾਰ ਪੁਲਿਸ ਮੁਲਾਜ਼ਮ ਸੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਬਾਈਪਾਸ ਜਾਮ ਕਰਕੇ ਪ੍ਰਦਰਸ਼ਨ ਕੀਤਾ।
Dashmesh Canal: ਪੰਜਾਬ 'ਚ ਨਿਕਲੇਗੀ ਇੱਕ ਹੋਰ ਨਹਿਰ! ਰੂਪਨਗਰ, ਪਟਿਆਲਾ ਤੇ ਮੁਹਾਲੀ ਦੇ ਪਿੰਡਾਂ ਦੀ ਜ਼ਮੀਨ ਹੋਏਗੀ ਐਕੁਆਇਰ
Dashmesh Canal: ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ ਹੈ। ਭਗਵੰਤ ਮਾਨ ਸਰਕਾਰ ਵੱਲੋਂ ਹੁਣ ਮਾਲਵਾ ਨਹਿਰ ਦੇ ਨਾਲ-ਨਾਲ ਦਸਮੇਸ਼ ਨਹਿਰ ਬਣਾਉਣ ਦੀ ਰਣਨੀਤੀ ਵੀ ਸ਼ੁਰੂ ਕਰ ਦਿੱਤੀ ਹੈ। ਇਸ ਨਹਿਰ ਨਾਲ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਰੂਪਨਗਰ, ਪਟਿਆਲਾ ਤੇ ਮੁਹਾਲੀ ਵਿੱਚ ਪਾਣੀ ਦੀ ਕਮੀ ਦੂਰ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਮਾਲਵਾ ਨਹਿਰ ਬਣਾਉਣ ਦਾ ਐਲਾਨ ਕੀਤਾ ਸੀ।
ਹਾਸਲ ਜਾਣਕਾਰੀ ਮੁਤਾਬਕ ਜਲ ਸਰੋਤ ਵਿਭਾਗ ਨੇ ਰੂਪਨਗਰ, ਪਟਿਆਲਾ ਤੇ ਮੁਹਾਲੀ ਦੇ 58 ਪਿੰਡਾਂ ਦਾ ਜ਼ਮੀਨੀ ਰਿਕਾਰਡ ਮੰਗ ਲਿਆ ਹੈ। ਇਸ ਦੇ ਨਾਲ ਹੀ ਰਿਕਾਰਡ ਦੀ ਪ੍ਰਾਪਤੀ ਲਈ ਨਹਿਰੀ ਪਟਵਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਪਹਿਲਾਂ ਇਸ ਨਹਿਰ ਨੇ ਮੁਹਾਲੀ ਸ਼ਹਿਰ ਵਿੱਚ ਸ਼ਾਮਲ ਪਿੰਡਾਂ ਵਿੱਚੋਂ ਲੰਘਣਾ ਸੀ। ਹਾਲਾਂਕਿ ਹੁਣ ਵਿਭਾਗ ਨੇ ਬਨੂੜ ਨੇੜਲੇ ਪਿੰਡਾਂ ਦਾ ਰਿਕਾਰਡ ਮੰਗ ਲਿਆ ਲਿਆ ਹੈ।
Real Estate: ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਖ਼ਤਰਾ, ਸਰਕਾਰ ਦੇ ਇਸ ਫੈਸਲੇ ਨਾਲ ਪਵੇਗਾ ਸਭ ਤੋਂ ਮਾੜਾ ਅਸਰ, ਹੁਣ ਘਰ ਲੈਣਗੇ ਹੋਣਗੇ ਔਖੇ
Real Estate business: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਆਲੋਚਨਾ ਕੀਤੀ।
ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦਰ ਵਿੱਚ 100 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਕੁਲੈਕਟਰ ਰੇਟਾਂ ਵਿੱਚ ਛੇਤੀ ਹੀ ਵਾਧਾ ਕੀਤੇ ਜਾਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਇਸ ਨਾਲ ਨਾ ਸਿਰਫ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ, ਸਗੋਂ ਆਮ ਲੋਕ ਜੋ ਮਕਾਨ ਬਣਾਉਣ ਜਾਂ ਛੋਟਾ ਕਾਰੋਬਾਰ ਖੋਲ੍ਹਣ ਲਈ ਜ਼ਮੀਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਝਟਕਾ ਲੱਗੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਅਸਲ 'ਚ ਆਮ ਲੋਕਾਂ ਦੀਆਂ ਜੇਬਾਂ 'ਚ ਪਾੜਾ ਪਾਉਣ ਦੀ ਯੋਜਨਾ ਬਣਾ ਰਹੀ ਹੈ, ਜੋ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ।
Vinesh Phogat: ਵਿਨੇਸ਼ ਫੋਗਾਟ ਦੇ ਹੱਕ 'ਚ ਆਈਆਂ ਕਿਸਾਨ ਜਥੇਬੰਦੀਆਂ, ਸ਼ੰਭੂ ਸਰਹੱਦ 'ਤੇ ਹੋਈ ਬੈਠਕ 'ਚ ਲਿਆ ਵੱਡਾ ਫੈਸਲਾ
Support of Vinesh Phogat: ਕਿਸਾਨ ਜਥੇਬੰਦੀਆਂ ਵੀ ਪਹਿਲਵਾਨ ਵਿਨੇਸ਼ ਫੋਗਾਟ ਦੇ ਸਮਰਥਨ 'ਚ ਸਾਹਮਣੇ ਆਈਆਂ ਹਨ। ਜੋ ਸਿਰਫ 100 ਗ੍ਰਾਮ ਤੋਂ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ ਸੀ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ, ਤਾਂ ਜੋ ਦੇਸ਼ ਦੀ ਸ਼ਾਨ ਫੌਗਟ ਨੂੰ ਇਨਸਾਫ ਮਿਲ ਸਕੇ।
ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ ਦੇ 177 ਦਿਨ ਪੂਰੇ ਹੋਣ 'ਤੇ ਵੀਰਵਾਰ ਨੂੰ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆ ਦੇ ਭਤੀਜੇ ਉੱਤਮਵੀਰ ਸਿੰਘ ਦੀ ਹਾਦਸੇ ਵਿੱਚ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਿਸਾਨ ਜੱਥੇਬੰਦੀਆਂ ਨੇ ਮੋਰਚੇ 'ਤੇ ਪ੍ਰਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਆਉਣ ਵਾਲੇ ਸੀਜ਼ਨ ਤੋਂ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਚਰਚਾ ਕੀਤੀ।