ਸਿਆਸਤਦਾਨਾਂ ਨੇ 8ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਦਿੱਤੀਆਂ ਵਧਾਈਆਂ
Guru Harkrishan Ji Parkash Purab: ਬਾਲਾ ਪ੍ਰੀਤਮ ਅਤੇ ਸਿੱਖਾਂ ਦੇ ਸਭ ਤੋਂ ਬਾਲ ਗੁਰੂ ਅੱਠਵੀਂ ਪਾਤਸ਼ਾਹੀ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ
Guru Harkrishan Ji Parkash Purab: ਬਾਲਾ ਪ੍ਰੀਤਮ ਅਤੇ ਸਿੱਖਾਂ ਦੇ ਸਭ ਤੋਂ ਬਾਲ ਗੁਰੂ ਅੱਠਵੀਂ ਪਾਤਸ਼ਾਹੀ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ ਜਿਸ ਨੂੰ ਗੁਰਦੁਆਰਾ ਸਾਹਿਬਾਨਾਂ 'ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਲੈਣ ਵਾਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ ਅਤੇ ਮਹਿਜ਼ ਅੱਠ ਸਾਲ ਦੀ ਉਮਰ ਵਿੱਚ ਆਪ ਜੋਤੀ ਜੋਤ ਸਮਾ ਗਏ ਸਨ।
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਿੱਥੇ ਵੱਖ-ਵੱਖ ਥਾਈਂ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਸਿਆਸਤਦਾਨਾਂ ਵੱਲੋਂ ਵੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।
ਸੀਐੱਮ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ-
‘ਬਾਲਾ ਪ੍ਰੀਤਮ’ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ..ਜਿਨ੍ਹਾਂ ਸਿੱਖ ਧਰਮ ‘ਚ ਸਭ ਤੋਂ ਛੋਟੀ ਉਮਰੇ ਇਲਾਹੀ ਨੂਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ..ਮਨੁੱਖਤਾ ਲਈ ਸੇਵਾ-ਭਾਵਨਾ ਅਤੇ ਘਾਲਣਾ ਦੀ ਮਿਸਾਲ ਪੈਦਾ ਕੀਤੀ..
— Bhagwant Mann (@BhagwantMann) July 22, 2022
ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ..! pic.twitter.com/pbynifC2R1
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦੇਸ਼ -ਵਿਦੇਸ਼ ਦੀ ਸੰਗਤ ਨੂੰ ਵਧਾਈ ਦਿੱਤੀ-
ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ।।
— Sukhbir Singh Badal (@officeofssbadal) July 22, 2022
ਅੱਠਵੇਂ ਪਾਤਸ਼ਾਹ, ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। ਦੀਨ-ਦੁਖੀਆਂ ਦੇ ਦੁੱਖ ਦੂਰ ਕਰਨ ਵਾਲੇ ਸਤਿਗੁਰਾਂ ਨੇ ਸਾਰੀ ਮਨੁੱਖਤਾ ਨੂੰ ਪਰਉਪਕਾਰ ਅਤੇ ਸੇਵਾ ਦੀ ਸੇਧ ਦਿਖਾਈ। pic.twitter.com/9BLDzk0Wdw
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਖਾਸ ਦਿਨ ਦੀ ਟਵੀਟ ਕਰ ਵਧਾਈ ਦਿੱਤੀ। -
ਸ੍ਰੀ ਹਰਿਕ੍ਰਿਸ਼ਨ ਧਿਆਈਐ
— Amarinder Singh Raja Warring (@RajaBrar_INC) July 22, 2022
ਜਿਸ ਡਿਠੇ ਸਭਿ ਦੁਖ ਜਾਇ॥
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਸਭ ਨੂੰ ਬਹੁਤ ਬਹੁਤ ਮੁਬਾਰਕਾਂ। pic.twitter.com/7FzX0kjtVG