(Source: ECI/ABP News/ABP Majha)
Sri Hazur Sahib Management Board: ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਸ਼ਾਸਕ 'ਤੇ ਵੀ ਉੱਠੇ ਸਵਾਲ, ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਾ ਕਿਵੇਂ ਸੰਭਾਲ ਸਕਦਾ ਜ਼ਿੰਮੇਵਾਰੀ
Sikh ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਹੁਣ ਸਿੱਖ ਲੀਡਰ ਪਰਮਜੀਤ ਸਿੰਘ ਸਰਨਾ ਨੇ ਮੰਗ ਉਠਾਈ ਹੈ ਕਿ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ।
Amritsar News: ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਨਿਯੁਕਤ ਕੀਤੇ ਨਵੇਂ ਸਿੱਖ ਪ੍ਰਸ਼ਾਸਕ ਸਬੰਧੀ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਹੁਣ ਸਿੱਖ ਲੀਡਰ ਪਰਮਜੀਤ ਸਿੰਘ ਸਰਨਾ ਨੇ ਮੰਗ ਉਠਾਈ ਹੈ ਕਿ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ।
ਹਾਸਲ ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਮਹਾਰਾਸ਼ਟਰ ਸਰਕਾਰ ਨੇ ਸਾਬਕਾ ਆਈਏਐਸ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਨੂੰ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਹੈ। ਉਹ ਪਹਿਲਾਂ ਵੀ ਇਸ ਬੋਰਡ ਦੇ ਪ੍ਰਸ਼ਾਸਕ ਰਹਿ ਚੁੱਕੇ ਹਨ ਪਰ ਹੁਣ ਇਸ ਨਵੀਂ ਨਿਯੁਕਤੀ ਨੂੰ ਲੈ ਕੇ ਦਿੱਲੀ ਦੇ ਸਿੱਖ ਆਗੂਆਂ ਵਿਚਾਲੇ ਮਤਭੇਦ ਸ਼ੁਰੂ ਹੋ ਗਏ ਹਨ।
ਦਰਅਸਲ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ਤਬਦੀਲੀ ਦਾ ਸਿਹਰਾ ਆਪਣੇ ਸਿਰ ਲੈ ਰਹੇ ਹਨ। ਉਹ ਇਸ ਸਬੰਧੀ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਨੂੰ ਮਿਲਣ ਗਏ ਸਨ। ਹੁਣ ਇਸ ਨਵੀਂ ਨਿਯੁਕਤੀ ਦਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਪ੍ਰਬੰਧਕ ਲਾਉਣਾ ਮੰਦਭਾਗਾ ਹੈ। ਇਸ ਨਿਯੁਕਤੀ ਲਈ ਉਨ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਇਸ ਨਿਯੁਕਤੀ ਵਾਸਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਦੀ ਸਿਫ਼ਾਰਸ਼ ਵੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ