Balwant Singh Rajoana Case: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾ ਵੱਲੋਂ 5 ਮੈਂਬਰੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹੁਣ ਇਸ ਕਮੇਟੀ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇੱਕ ਵਾਰ ਮੁੜ ਤੋਂ ਪੰਜ ਸਿੰਘ ਸਾਹਿਬਾਨਾ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਨੂੰ ਲੈਕੇ ਸਵਾਲ ਚੁੱਕੇ ਹਨ।
ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਕਿਹਾ ਕਿ ਜੇਕਰ ਤੁਸੀਂ ਅਕਾਲੀ ਦਲ ਦੇ ਮੈਂਬਰ ਨੂੰ ਸ਼ਾਮਲ ਕਰਨਾ ਹੈ ਤਾਂ ਪੰਜਾਬ ਦੀਆਂ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੀ ਸ਼ਾਮਲ ਕਰੋ, ਤਾਂਕੀ ਇਹ ਸੁਨੇਹਾ ਨਾ ਜਾਵੇ ਕਿ ਇੱਕ ਖਾਸ ਪਾਰਟੀ ਨੂੰ ਨੁਮਾਇੰਦਗੀ ਮਿਲ ਦੀ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ 20 ਦਸੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਿੱਲੀ ਧਰਨੇ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ ।ਉਨ੍ਹਾਂ ਕਿਹਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਪਹਿਲਾਂ ਇਹ ਤੈਅ ਕਰਨ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੋ ਜਾਵੇ ਤਾਂ ਫਿਰ ਧਰਨੇ ਕਿਉਂ? ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਧਰਨਿਆਂ ਨਾਲ ਮਾਮਲਾ ਵਿਗੜ ਸਕਦਾ ਹੈ, ਕਿਉਂਕਿ ਬੰਦੀ ਸਿੰਘ ਦੀ ਰਿਹਾਈ ਦਾ ਮੁੱਦਾ ਪਹਿਲਾਂ ਹੀ ਇਹ ਸਿਆਸੀ ਭੇਟ ਚੜ ਚੁੱਕਾ ਹੈ।
ਇਸ ਤੋਂ ਇਲਾਵਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਤਖ਼ਤ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ ਅਤੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਵਫਦ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਪੰਜਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਬਣਾਈ ਗਈ ਇਸ ਕਮੇਟੀ ਵਿੱਚ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਗਵਾਈ ਕਰ ਰਹੇ ਹਨ। ਪ੍ਰਧਾਨ ਧਾਮੀ ਤੋਂ ਇਲਾਵਾ ਵਫ਼ਦ ਦੇ ਸੀਨੀਅਰ ਪੱਤਰਕਾਰ ਡਾ. ਬਰਜਿੰਦਰ ਸਿੰਘ ਹਮਦਰਦ, ਹਰਮੀਤ ਸਿੰਘ ਕਾਲਕਾ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ