Ram Mandir Opening: ਅਯੁੱਧਿਆ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਸੋਮਵਾਰ (15 ਜਨਵਰੀ) ਨੂੰ ਦੱਸਿਆ ਕਿ ਪ੍ਰਾਣ ਪ੍ਰਤਿਸ਼ਠਾ ਸਬੰਧੀ ਪੂਜਾ ਦੀਆਂ ਰਸਮਾਂ ਕੱਲ੍ਹ (ਮੰਗਲਵਾਰ, 16 ਜਨਵਰੀ) ਤੋਂ ਸ਼ੁਰੂ ਹੋ ਜਾਣਗੀਆਂ।
ਚੰਪਤ ਰਾਏ ਨੇ ਅੱਗੇ ਦੱਸਿਆ ਕਿ ਇਹ ਪੂਜਾ ਵਿਧੀ 21 ਜਨਵਰੀ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ, "ਰਾਮਲਲਾ ਦੀ ਪਵਿੱਤਰ ਰਸਮ 22 ਜਨਵਰੀ ਨੂੰ ਦੁਪਹਿਰ 12.20 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 1 ਵਜੇ ਤੱਕ ਸੰਪੂਰਨ ਹੋਵੇਗੀ।" ਇਸ ਸਬੰਧੀ ਵਿਉਂਤਬੰਦੀ ਕੀਤੀ ਜਾ ਰਹੀ ਹੈ।
ਚੰਪਤ ਰਾਏ ਨੇ ਕੀ ਕਿਹਾ?
ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਰਾਮ ਲੱਲਾ ਦੀ ਪਵਿੱਤਰ ਰਸਮ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਅਤੇ ਰਾਸ਼ਟਰੀ ਸਵੈਮ ਸੇਵਕ ਸ. ਸੰਘ (RSS) ਦੇ ਮੁਖੀ ਮੋਹਨ ਭਾਗਵਤ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਭਗਵਾਨ ਰਾਮ ਦੀ ਮੂਰਤੀ ਦਾ ਭਾਰ 150 ਤੋਂ 200 ਕਿਲੋ ਹੈ।
ਦੱਸ ਦਈਏ 22 ਜਨਵਰੀ ਨੂੰ ਰਾਮ ਲੱਲਾ ਦੀ ਪ੍ਰਾਣ ਪਰ੍ਤੀਸ਼ਠਾ ਦਾ ਪ੍ਰੋਗਰਾਮ ਹੈ ਜਿਸ ਨੂੰ ਲੈ ਕੇ ਤਿਆਰੀਆਂ ਪੂਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ। ਇਸ ਨੂੰ ਲੈ ਕੇ ਵੱਡੀਆਂ-ਵੱਡੀਆਂ ਮਹਾਨ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੱਲ੍ਹ ਤੋਂ ਪੂਜਾ ਦੀਆਂ ਰਸਮਾਂ ਸ਼ੁਰੂ ਹੋ ਜਾਣਗੀਆਂ, ਜੋ ਕਿ 22 ਤਰੀਕ ਤੱਕ ਚੱਲਣਗੀਆਂ ਅਤੇ ਉਸੇ ਦਿਨ ਸਮਾਪਤੀ ਹੋ ਜਾਵੇਗੀ।
ਇਹ ਵੀ ਪੜ੍ਹੋ: Microsoft's Classic WordPad: WordPad ਉਪਭੋਗਤਾਵਾਂ ਲਈ ਬੁਰੀ ਖ਼ਬਰ, ਮਾਈਕ੍ਰੋਸਾਫਟ 30 ਸਾਲਾਂ ਬਾਅਦ ਇਸਨੂੰ ਬੰਦ ਕਰ ਰਿਹਾ,ਜਾਣੋ ਕਾਰਨ