ਪੜਚੋਲ ਕਰੋ

ਪੜ੍ਹੋ ਅੱਜ ਦਾ ਮੁੱਖਵਾਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵੱਲੋਂ ਅੱਜ ਦਾ ਹੁਕਮਨਾਮਾ

ਪੜ੍ਹੋ ਅੱਜ ਦਾ ਮੁੱਖਵਾਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵੱਲੋਂ ਅੱਜ ਦਾ ਹੁਕਮਨਾਮਾ

ਸੂਹੀ ਮਹਲਾ ੪ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਸ਼ੁੱਕਰਵਾਰ, ੨੯ ਸਾਵਣ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੩੩)

 

 

ਪੰਜਾਬੀ ਵਿਆਖਿਆ:

ਸੂਹੀ ਮਹਲਾ ੪ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।੪।੧।੮।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget