(Source: ECI/ABP News/ABP Majha)
ਇੰਝ ਹੋਈ ਸੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ, ਜਾਣੋ ਪੂਰਾ ਵੇਰਵਾ
ਅੱਜ ਦੁਨੀਆ ਭਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਵੱਡੀ ਗਿਣਤੀ ‘ਚ ਸੰਗਤ ਪਹੁੰਚ ਰਹੀ ਹੈ। ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਸੰਗਤ ਸਵੇਰੇ ਤੋਂ ਹੀ ਗੁਰੂ ਘਰਾਂ ਚ ਪਹੁੰਚ ਰਹੀਆਂ ਹਨ। ਦਿੱਲੀ ਸਥਿਤ ਗੁਰਦੁਅਰਾ ਸੀਸ ਗੰਜ ਸਾਹਿਬ ਉਹ ਪਾਵਨ ਇਤਿਹਾਸਕ ਅਸਥਾਨ ਸੀ ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਖ਼ਾਤਰ ਮਹਾਨ ਸ਼ਹਾਦਤ ਦਿੱਤੀ।
ਚੰਡੀਗੜ੍ਹ: ਅੱਜ ਦੁਨੀਆ ਭਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਵੱਡੀ ਗਿਣਤੀ ‘ਚ ਸੰਗਤ ਪਹੁੰਚ ਰਹੀ ਹੈ। ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਸੰਗਤ ਸਵੇਰੇ ਤੋਂ ਹੀ ਗੁਰੂ ਘਰਾਂ ਚ ਪਹੁੰਚ ਰਹੀਆਂ ਹਨ। ਦਿੱਲੀ ਸਥਿਤ ਗੁਰਦੁਅਰਾ ਸੀਸ ਗੰਜ ਸਾਹਿਬ ਉਹ ਪਾਵਨ ਇਤਿਹਾਸਕ ਅਸਥਾਨ ਸੀ ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਖ਼ਾਤਰ ਮਹਾਨ ਸ਼ਹਾਦਤ ਦਿੱਤੀ।
ਇਤਿਹਾਸ ਮੁਤਾਬਕ ਇੱਕ ਦਿਨ ਪੰਡਤ ਕ੍ਰਿਪਾ ਰਾਮ ਦੀ ਅਗਵਾਈ ਵਿੱਚ ਮਟਨ ਦੇ ਬ੍ਰਾਹਮਣ ਆਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਗੁਰੂ ਸਾਹਿਬ ਨੂੰ ਸਾਰੀ ਹੱਡਬੀਤੀ ਸੁਣਾਈ, ਜੋ ਜ਼ੁਲਮ ਔਰੰਗਜ਼ੇਬ ਕਮਾ ਰਿਹਾ ਸੀ। ਇਹ ਸੁਣ ਕੇ ਗੁਰੂ ਸਾਹਿਬ ਸੋਚੀਂ ਪੈ ਗਏ। ਉਸ ਵੇਲੇ ਬਾਲ ਗੋਬਿੰਦ ਰਾਏ, ਜਿਨ੍ਹਾਂ ਦੀ ਉਮਰ ਨੌਂ ਸਾਲ ਸੀ, ਕੋਲ ਖੜ੍ਹੇ ਸਨ। ਕਹਿਣ ਲੱਗੇ, ‘‘ਪਿਤਾ ਜੀ ਆਪ ਚੁੱਪ ਕਿਉਂ ਹੋ ਗਏ?’’ ਤਾਂ ਗੁਰੂ ਤੇਗ ਬਹਾਦਰ ਸਾਹਿਬ ਨੇ ਕਿਹਾ ਕਿ ਇਨ੍ਹਾਂ ਦੀ ਰੱਖਿਆ ਲਈ ਕਿਸੇ ਮਹਾਂਪੁਰਖ ਦੀ ਕੁਰਬਾਨੀ ਦੀ ਲੋੜ ਹੈ ਤਾਂ ਬਾਲ ਗੋਬਿੰਦ ਨੇ ਕਿਹਾ, ‘‘ਪਿਤਾ ਜੀ, ਆਪ ਤੋਂ ਵੱਡਾ ਮਹਾਂਪੁਰਖ ਹੋਰ ਕੌਣ ਹੋ ਸਕਦਾ ਹੈ?’’ ਆਪਣੇ ਪੁੱਤਰ ਦੇ ਮੂੰਹੋਂ ਇਹ ਗੱਲ ਸੁਣ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਕਿਹਾ ਕਿ ਜਾਓ ਅਤੇ ਔਰੰਗਜ਼ੇਬ ਨੂੰ ਕਹਿ ਦਿਓ, ‘‘ਜੇ ਸਾਡਾ ਗੁਰੂ ਧਰਮ ਬਦਲ ਲਵੇ ਤਾਂ ਅਸੀਂ ਸਾਰੇ ਇਸਲਾਮ ਕਬੂਲ ਕਰ ਲਵਾਂਗੇ।’’ ਜਦੋਂ ਇਸ ਗੱਲ ਦਾ ਪਤਾ ਔਰੰਗਜ਼ੇਬ ਨੂੰ ਲੱਗਿਆ ਤਾਂ ਉਸ ਨੇ ਗੁਰੂ ਜੀ ਦੀ ਗ੍ਰਿਫ਼ਤਾਰੀ ਦੇ ਹੁਕਮ ਦੇ ਦਿੱਤੇ।
ਗੁਰੂ ਜੀ ਦੀ ਗ੍ਰਿਫਤਾਰੀ ਦਾ ਹੁਕਮ ਲਾਹੌਰ ਦੇ ਗਵਰਨਰ ਨੂੰ ਭੇਜਿਆ ਗਿਆ, ਲਾਹੌਰ ਦੇ ਗਵਰਨਰ ਨੇ ਓਹੀ ਹੁਕਮ ਸਰਹਿੰਦ ਦੇ ਫੌਜਦਾਰ ਦਿਲਾਵਰ ਖਾਂ ਨੂੰ ਦਿੱਤਾ ਤੇ ਦਿਲਾਵਰ ਖਾਂ ਨੇ ਰੋਪੜ ਦੇ ਕੋਤਵਾਲ ਮਿਰਜ਼ਾ ਨੂਰ ਮੁਹੰਮਦ ਖਾਨ ਕੋਲ ਪਹੁੰਚਾਇਆ ਤੇ ਨਾਲ ਹੀ ਇਹ ਹਦਾਇਤ ਕੀਤੀ ਗਈ ਕਿ ਆਮ ਲੋਕਾਂ ਕੋਲੋਂ ਇਸ ਗੱਲ ਦਾ ਲੁਕੋ ਰੱਖਿਆ ਜਾਵੇ। ਇੱਕ ਦਿਨ ਜਦੋਂ ਗੁਰੂ ਸਾਹਿਬ ਆਨੰਦਪੁਰ ਸਾਹਿਬ ਤੋਂ ਬਾਹਰ ਜਾਣ ਲਈ ਰੋਪੜ ਨੇੜੇ ਪਿੰਡ ਮਲਕਪੁਰ ਰੰਘੜਾਂ ਰਾਤ ਠਹਿਰੇ ਤਾਂ ਸੂਹੀਏ ਨੇ ਇਹ ਖਬਰ ਰੋਪੜ ਦੇ ਕੋਤਵਾਲ ਨੂੰ ਦਿੱਤੀ। ਦਸਮੇਸ਼ ਪ੍ਰਕਾਸ਼ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸੰਬੰਧੀ ਲਿਖਿਆ ਹੈ ਕਿ ਉਨ੍ਹਾਂ ਨੇ ਦਿੱਲੀ ਵਿੱਚ ਜਾ ਕੇ ਗ੍ਰਿਫਤਾਰੀ ਦਿੱਤੀ।
ਸ੍ਰੀ ਸੋਢੀ ਚਮਤਕਾਰ ਵਿੱਚ ਗੁਰੂ ਸਾਹਿਬ ਦੀ ਗ੍ਰਿਫਤਾਰੀ ਆਗਰੇ ਵਿੱਚ ਦੱਸੀ ਗਈ ਹੈ। ਸਿੱਖ ਇਤਿਹਾਸ (1469-1655) ਵਿੱਚ ਡਾ. ਗੰਡਾ ਸਿੰਘ ਤੇ ਪ੍ਰਿੰ. ਤੇਜਾ ਸਿੰਘ ਨੇ ਗੁਰੂ ਸਾਹਿਬ ਦੀ ਗ੍ਰਿਫਤਾਰੀ ਰੋਪੜ ਲਾਗੇ ਮਲਕਪੁਰ ਰੰਘੜਾਂ ’ਚ ਦੱਸੀ ਹੈ। ਗੁਰੂ ਜੀ ਨੂੰ ਗ੍ਰਿਫ਼ਤਾਰ ਕਰ ਕੇ ਸਰਹਿੰਦ ਲਿਆਂਦਾ ਗਿਆ। ਇਥੋਂ ਗੁਰੂ ਸਾਹਿਬ ਨੂੰ ਗ੍ਰਿਫਤਾਰ ਕਰ ਕੇ ਦਿੱਲੀ ਦਰਬਾਰ ’ਚ ਔਰੰਗਜ਼ੇਬ ਅੱਗੇ ਪੇਸ਼ ਕੀਤਾ ਗਿਆ। ਗੁਰੂ ਸਾਹਿਬ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ ਪਰ ਗੁਰੂ ਸਾਹਿਬ ਆਪਣੇ ਇਰਾਦੇ ’ਤੇ ਦ੍ਰਿੜ੍ਹ ਰਹੇ। ਗੁਰੂ ਸਾਹਿਬ ਨੂੰ ਧਮਕਾਉਣ ਲਈ ਪਹਿਲਾਂ ਉਨ੍ਹਾਂ ਦੇ ਤਿੰਨ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ। ਭਾਈ ਮਤੀ ਦਾਸ ਨੂੰ ਦੋ ਥੰਮਾਂ ਨਾਲ ਬੰਨ੍ਹ ਕੇ ਆਰੇ ਨਾਲ ਚੀਰਿਆ ਗਿਆ, ਭਾਈ ਦਿਆਲਾ ਨੂੰ ਉਬਲਦੀ ਦੇਗ ’ਚ ਉਬਾਲਿਆ ਗਿਆ, ਭਾਈ ਸਤੀ ਦਾਸ ਨੂੰ ਜਿਉਂਦਿਆਂ ਰੂੰ ’ਚ ਲਪੇਟ ਕੇ ਅੱਗ ਲਾ ਦਿੱਤੀ। ਇੰਨਾ ਕੁੱਝ ਹੋਣ ਦੇ ਬਾਵਜੂਦ ਉਹ ਅਡੋਲ ਰਹੇ।
ਕਾਜ਼ੀ ਸ਼ੇਖਲ ਇਸਲਾਮ ਦੇ ਫਤਵੇ ਅਤੇ ਸ਼ਾਹੀ ਮਨਜ਼ੂਰੀ ਨਾਲ ਗੁਰੂ ਜੀ ਨੂੰ 11 ਨਵੰਬਰ 1675 ਈ. ਨੂੰ ਸ਼ਹੀਦ ਕਰ ਦਿੱਤਾ ਗਿਆ। ਗੁਰੂ ਜੀ ਦਾ ਸੀਸ ਧੜ ਨਾਲੋਂ ਵੱਖ ਕਰ ਦਿੱਤਾ। ਸ਼ਹਾਦਤ ਤੋਂ ਬਾਅਦ ਭਾਈ ਜੈਤਾ ਜੀ ਗੁਰੂ ਜੀ ਦਾ ਗੁਰੂ ਗੋਬਿੰਦ ਸਿੰਘ ਕੋਲ ਆਨੰਦਪੁਰ ਸਾਹਿਬ ਲੈ ਗਏ। ਗੁਰੂ ਜੀ ਨੇ ਉਸ ਨੂੰ ‘ਰੰਘਰੇਟੇ ਗੁਰੂ ਕੇ ਬੇਟੇ’ ਦੇ ਵਰ ਨਾਲ ਨਿਵਾਜਿਆ। ਗੁਰੂ ਜੀ ਦੇ ਧੜ ਦਾ ਸਸਕਾਰ ਲੱਖੀ ਸ਼ਾਹ ਵਣਜਾਰਾ ਨੇ ਆਪਣੇ ਘਰ ਨੂੰ ਅੱਗ ਲਾ ਕੇ ਕੀਤਾ, ਜਿਸ ਥਾਂ ’ਤੇ ਅੱਜ-ਕੱਲ੍ਹ ਗੁਰਦੁਆਰਾ ਰਕਾਬ ਗੰਜ ਸਾਹਿਬ ਬਣਿਆ ਹੋਇਆ ਹੈ। ਇਸ ਤਰ੍ਹਾਂ ਗੁਰੂ ਜੀ ਨੇ ‘ਸੀਸ ਦੀਆ ਪਰ ਸਿਰਰੁ ਨਾ ਦੀਆ’।
ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਗੁਰਦੁਅਰਾ ਸੀਸ ਗੰਜ ਸਾਹਿਬ ਤੋਂ ਅਲੋਕਿਕ ਨਗਰ ਕੀਰਤਨ ਸਜਾਿੲਆ ਜਾਦਾ ਹੈ ਜਿਸ ਵਿੱਚ ਸਮੁੱਚੇ ਦਿੱਲੀ ਤੋਂ ਸਿੱਖ ਸੰਗਤਾ ਹਾਜ਼ਰੀ ਭਰਦੀਆਂ ਹਨ ਤੇ ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੇ ਅੱਗੇ ਆਪਣਾ ਸੀਸ ਝੁਕਾਉਦੀਆਂ ਹਨ।