Harjinder singh dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਨੇ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਮੀਦਵਾਰ ਬਣਾਇਆ ਹੈ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਹੈ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੱਲ੍ਹ ਚੋਣ ਹੋਵੇਗੀ ਅਤੇ ਨਵਾਂ ਪ੍ਰਧਾਨ ਬਣਾਇਆ ਜਾਵੇਗਾ। ਇਸ ਦੇ ਨਾਲ ਇਹ ਵੀ ਦੇਖਣਾ ਹੋਵੇਗਾ ਕਿ ਵਿਰੋਧੀ ਧਿਰ ਕਿਸ ਨੂੰ ਉਮੀਦਵਾਰ ਐਲਾਨ ਕਰੇਗੀ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰਕਿਰਿਆ 'ਚ 190 ਮੈਂਬਰ ਹੁੰਦੇ ਹਨ, ਜਿੰਨਾਂ 'ਚ 5 ਤਖ਼ਤਾ ਦੇ ਜਥੇਦਾਰ ਵਿਸ਼ੇਸ਼ ਮੈਂਬਰ ਹੁੰਦੇ ਹਨ, ਪਰ ਜਥੇਦਾਰਾਂ ਕੋਲ ਚੋਣ ਲੜਣ ਦਾ ਅਧਿਕਾਰ ਨਹੀਂ ਹੁੰਦਾ ਅਤੇ ਕੁੱਲ ਮੈਂਬਰ 185 ਹੁੰਦੇ ਹਨ। 


ਇਹ ਵੀ ਪੜ੍ਹੋ: Stubble Burning: ਸੁਪਰੀਮ ਕੋਰਟ ਨੇ ਪਾਈ ਪੰਜਾਬ ਸਰਕਾਰ ਨੂੰ ਝਾੜ-ਕਿਹਾ, ਕਿਸੇ ਵੀ ਕੀਮਤ 'ਤੇ ਪਰਾਲੀ ਸਾੜਨਾ ਕਰਵਾਓ ਬੰਦ


ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਪਾਰਟੀ ਦਾ ਧੰਨਵਾਦ ਕੀਤਾ ਹੈ, ਉਨ੍ਹਾਂ ਕਿਹਾ, "ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ 'ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।"






ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ 'ਤੇ ਲਗਾਤਾਰ 2 ਵਾਰ ਕਾਰਜਕਾਰ ਸੰਭਾਲਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਹੁਣ ਤੱਕ ਜਿਹੜੇ ਵੀ ਫ਼ੈਸਲੇ ਲਏ ਹਨ, ਪ੍ਰਧਾਨ ਹੋਣ ਦੇ ਨਾਤੇ ਧਾਮੀ ਉਨ੍ਹਾਂ 'ਤੇ ਖਰੇ ਉਤਰੇ ਹਨ।


ਇਹ ਵੀ ਪੜ੍ਹੋ: Diwali Firecrackers Ban: ਪਟਾਕਿਆਂ 'ਤੇ ਸੁਪਰੀਮ ਕੋਰਟ ਨੇ ਕਿਹਾ- ਪੂਰੇ ਦੇਸ਼ 'ਚ ਲਾਈ ਜਾਵੇ ਪਾਬੰਦੀ, ਸਾਡਾ ਹੁਕਮ ਸਿਰਫ਼ ਦਿੱਲੀ-ਐਨਸੀਆਰ ਤੱਕ ਸੀਮਤ ਨਹੀਂ