ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-01-2024)

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, "ਪ੍ਰਭ ਜੀ ਬਸਹਿ ਸਾਧ ਕੀ ਰਸਨਾ"}। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
 
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
 
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Embed widget