ਪੜਚੋਲ ਕਰੋ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਨੇ ਸੰਗਤਾਂ
ਹਿੰਦ ਦੀ ਚਾਦਰ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋ ਰਹੀਆਂ ਹਨ।
Guru Tegh Bahadur Jayanti
ਅੰਮ੍ਰਿਤਸਰ : ਹਿੰਦ ਦੀ ਚਾਦਰ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਦੇਸ਼ਾਂ ਵਿਦੇਸ਼ਾਂ ਤੋਂ ਪੁੱਜ ਕੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਅਧੀਨ ਸਾਰੇ ਗੁਰਦੁਆਰਾ ਸਾਹਿਬ 'ਚ ਅੱਜ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਸਮਾਗਮ ਕਰਵਾਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ 'ਚ ਵੀ ਸਮਾਗਮ ਕਰਵਾਇਆ ਜਾ ਰਿਹਾ ਹੈ , ਜਿਸ 'ਚ ਸਿੱਖ ਕੌਮ ਦੀਆਂ ਮਹਾਨ ਸ਼ਖਸ਼ੀਅਤਾਂ ਪੁੱਜਣਗੀਆਂ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖ ਧਰਮ ਦੇ ਨੌਵੇਂ ਗੁਰੂ ਹਨ ਅਤੇ ਉਨ੍ਹਾਂ ਦਾ ਪ੍ਰਕਾਸ਼ ਪੁਰਬ 21 ਅਪ੍ਰੈਲ ਨੂੰ ਮਨਾਇਆ ਜਾਵੇਗਾ। 18 ਅਪ੍ਰੈਲ 1621 ਨੂੰ ਜਨਮੇ ਸ੍ਰੀ ਤੇਗ ਬਹਾਦਰ ਜੀ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਪੁੱਤਰ ਸਨ। ਗੁਰੂ ਤੇਗ ਬਹਾਦਰ ਸਿੰਘ ਜੀ ਦਾ ਜਨਮ ਵਿਸਾਖ ਕ੍ਰਿਸ਼ਨ ਪੰਚਮੀ ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੂੰ ਇੱਕ ਯੋਧਾ ਗੁਰੂ ਵਜੋਂ ਯਾਦ ਕੀਤਾ ਜਾਂਦਾ ਹੈ, ਜਿਸ ਨੇ ਧਾਰਮਿਕ ਆਜ਼ਾਦੀ ਲਈ ਅਣਥੱਕ ਸੰਘਰਸ਼ ਲੜਿਆ ਸੀ। ਉਹ ਮਨੁੱਖਤਾ, ਬਹਾਦਰੀ, ਮੌਤ, ਮਾਣ ਅਤੇ ਹੋਰ ਕੁਝ ਦੇ ਬਾਰੇ ਆਪਣੇ ਵਿਚਾਰਾਂ ਅਤੇ ਸਿੱਖਿਆਵਾਂ ਲਈ ਜਾਣੇ ਜਾਂਦੇ ਹਨ , ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤੇ ਗਏ ਹਨ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਿੱਖ ਕੌਮ ਵਿੱਚ ਬੜੀ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਉਸ ਦਾ ਬਚਪਨ ਦਾ ਨਾਂ ਤਿਆਗਮਲ ਸੀ। ਜਦੋਂ ਉਹ ਸਿਰਫ 14 ਸਾਲ ਦੇ ਸੀ ਤਾਂ ਉਨ੍ਹਾਂ ਨੇ ਆਪਣੇ ਪਿਤਾ ਨਾਲ ਮਿਲ ਕੇ ਮੁਗਲਾਂ ਵਿਰੁੱਧ ਜੰਗ ਲੜੀ ਸੀ। 24 ਨਵੰਬਰ 1675 ਨੂੰ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















