ਪੜਚੋਲ ਕਰੋ

ਲਾਪਤਾ ਪਾਵਨ ਸਰੂਪਾਂ 'ਤੇ ਘਿਰੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ, ਕਾਰਵਾਈ ਲਈ ਦਬਾਅ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੋਲ ਵੀ ਪਹੁੰਚ ਕੀਤੀ ਹੈ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੋਲ ਵੀ ਪਹੁੰਚ ਕੀਤੀ ਹੈ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਦਰਅਸਲ ਤਾਜ਼ਾ ਖੁਲਾਸੇ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਸ਼ਮੂਲੀਅਤ ਸੀ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਮਈ 2016 ਵਿੱਚ 14 ਨਹੀਂ ਸਗੋਂ 80 ਸਰੂਪ ਨੁਕਸਾਨੇ ਗਏ ਸੀ ਤੇ ਰਿਕਾਰਡ ਵਿੱਚ ਘਟੇ ਸਰੂਪ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਕਹਿਣ ’ਤੇ ਹੀ ਅਗਾਂਹ ਦਿੱਤੇ ਜਾਂਦੇ ਸਨ। ਕੰਵਲਜੀਤ ਸਿੰਘ ਨੇ ਇੱਕ ਲਿਖਤੀ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੇ ਅਜਿਹੀਆਂ ਕੱਚੀਆਂ ਪਰਚੀਆਂ ਦਾ ਰਿਕਾਰਡ ਸੰਭਾਲ ਕੇ ਰੱਖਿਆ ਹੋਇਆ ਹੈ। ਉਸ ਨੇ ਆਪਣੇ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਉਚ ਅਧਿਕਾਰੀਆਂ ਦੇ ਨਾਵਾਂ ਦਾ ਵੀ ਖੁਲਾਸਾ ਕੀਤਾ ਹੈ ਜਿਨ੍ਹਾਂ ਦੀ ਸਿਫਾਰਸ਼ ’ਤੇ ਪਾਵਨ ਸਰੂਪ ਅਗਾਂਹ ਦਿੱਤੇ ਸਨ। ਇਨ੍ਹਾਂ ਵਿੱਚ ਸਾਬਕਾ ਤੇ ਮੌਜੂਦਾ ਅਧਿਕਾਰੀਆ ਦੇ ਨਾਂ ਵੀ ਸ਼ਾਮਲ ਹਨ। ਉਸ ਨੇ ਆਖਿਆ ਕਿ ਜਦੋਂ ਪਬਲੀਕੇਸ਼ਨ ਵਿਭਾਗ ਵਿੱਚ ਅੱਗ ਲਗੀ ਸੀ, ਉਸ ਵੇਲੇ ਉਸ ਨੂੰ ਵੀ ਦੂਰ ਰੱਖਿਆ ਗਿਆ ਸੀ। ਦੱਸ ਦਈਏ ਕਿ ਕੰਵਲਜੀਤ ਸਿੰਘ ਦੇ ਖੁਲਾਸਿਆਂ ਨਾਲ ਸ਼੍ਰੋਮਣੀ ਕਮੇਟੀ ਦੇ ਸਟਾਫ ਵਿੱਚ ਹਿੱਲਜੁੱਲ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਖ ਜਥੇਬੰਦੀਆਂ ਦੇ ਵਧਦੇ ਦਬਾਅ ਕਾਰਨ ਸ਼੍ਰੋਮਣੀ ਕਮੇਟੀ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦਾ ਮਨ ਬਣਾ ਰਹੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget