ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੋਲ ਵੀ ਪਹੁੰਚ ਕੀਤੀ ਹੈ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।
ਦਰਅਸਲ ਤਾਜ਼ਾ ਖੁਲਾਸੇ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਸ਼ਮੂਲੀਅਤ ਸੀ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਮਈ 2016 ਵਿੱਚ 14 ਨਹੀਂ ਸਗੋਂ 80 ਸਰੂਪ ਨੁਕਸਾਨੇ ਗਏ ਸੀ ਤੇ ਰਿਕਾਰਡ ਵਿੱਚ ਘਟੇ ਸਰੂਪ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਕਹਿਣ ’ਤੇ ਹੀ ਅਗਾਂਹ ਦਿੱਤੇ ਜਾਂਦੇ ਸਨ।
ਕੰਵਲਜੀਤ ਸਿੰਘ ਨੇ ਇੱਕ ਲਿਖਤੀ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੇ ਅਜਿਹੀਆਂ ਕੱਚੀਆਂ ਪਰਚੀਆਂ ਦਾ ਰਿਕਾਰਡ ਸੰਭਾਲ ਕੇ ਰੱਖਿਆ ਹੋਇਆ ਹੈ। ਉਸ ਨੇ ਆਪਣੇ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਉਚ ਅਧਿਕਾਰੀਆਂ ਦੇ ਨਾਵਾਂ ਦਾ ਵੀ ਖੁਲਾਸਾ ਕੀਤਾ ਹੈ ਜਿਨ੍ਹਾਂ ਦੀ ਸਿਫਾਰਸ਼ ’ਤੇ ਪਾਵਨ ਸਰੂਪ ਅਗਾਂਹ ਦਿੱਤੇ ਸਨ। ਇਨ੍ਹਾਂ ਵਿੱਚ ਸਾਬਕਾ ਤੇ ਮੌਜੂਦਾ ਅਧਿਕਾਰੀਆ ਦੇ ਨਾਂ ਵੀ ਸ਼ਾਮਲ ਹਨ। ਉਸ ਨੇ ਆਖਿਆ ਕਿ ਜਦੋਂ ਪਬਲੀਕੇਸ਼ਨ ਵਿਭਾਗ ਵਿੱਚ ਅੱਗ ਲਗੀ ਸੀ, ਉਸ ਵੇਲੇ ਉਸ ਨੂੰ ਵੀ ਦੂਰ ਰੱਖਿਆ ਗਿਆ ਸੀ।
ਦੱਸ ਦਈਏ ਕਿ ਕੰਵਲਜੀਤ ਸਿੰਘ ਦੇ ਖੁਲਾਸਿਆਂ ਨਾਲ ਸ਼੍ਰੋਮਣੀ ਕਮੇਟੀ ਦੇ ਸਟਾਫ ਵਿੱਚ ਹਿੱਲਜੁੱਲ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਖ ਜਥੇਬੰਦੀਆਂ ਦੇ ਵਧਦੇ ਦਬਾਅ ਕਾਰਨ ਸ਼੍ਰੋਮਣੀ ਕਮੇਟੀ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦਾ ਮਨ ਬਣਾ ਰਹੀ ਹੈ।
ਲਾਪਤਾ ਪਾਵਨ ਸਰੂਪਾਂ 'ਤੇ ਘਿਰੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ, ਕਾਰਵਾਈ ਲਈ ਦਬਾਅ
ਏਬੀਪੀ ਸਾਂਝਾ
Updated at:
17 Sep 2020 09:58 AM (IST)
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੋਲ ਵੀ ਪਹੁੰਚ ਕੀਤੀ ਹੈ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।
- - - - - - - - - Advertisement - - - - - - - - -