SGPC: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਸ਼੍ਰੋਮਣੀ ਕਮੇਟੀ ਦਾ ਆਇਆ ਵੱਡਾ ਬਿਆਨ, ਸੀਐਮ ਭਗਵੰਤ ਮਾਨ ਨੂੰ ਆਖੀ ਆਹ ਗੱਲ
Amritpal Singh in Dibrugarh Jail - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial