ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਵਾਂਗ ਸ੍ਰੀ ਨਨਕਾਣਾ ਸਾਹਿਬ ਦੇ ਵੀ ਖੁੱਲ੍ਹੇ ਦਰਸ਼ਨਾਂ ਦੀ ਵੀ ਹੋਵੇ ਇਜਾਜ਼ਤ- ਬੀਬੀ ਜਗੀਰ ਕੌਰ 

ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਇਜਾਜ਼ਤ ਦਿੱਤੀ ਜਾਵੇ।

ਅੰਮ੍ਰਿਤਸਰ: ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹ ਦੇਣਾ ਚਾਹੀਦਾ ਹੈ। ਇਸਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਸ੍ਰੀ ਗੁਰੂ  ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਸੰਗਤ ਨੂੰ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਬੰਦ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਦੋਹਾਂ ਦੇਸ਼ਾਂ ਨੂੰ ਸਿਰ ਜੋੜ ਕੇ ਫੈਸਲਾ ਲੈਣਾ ਚਾਹੀਦਾ ਹੈ, ਕਿਉਂਕਿ ਹੁਣ ਕੋਰੋਨਾ ਦੀਆਂ ਪਾਬੰਦੀਆਂ ਲਗਭਗ ਖ਼ਤਮ ਹੋਣ ਕਿਨਾਰੇ ਹਨ। ਜੇਕਰ ਵਿੱਦਿਅਕ ਅਦਾਰੇ ਤੇ ਬਜ਼ਾਰ ਖੋਲ੍ਹਣ ਦੇ ਨਾਲ-ਨਾਲ ਜਨਤਕ ਅਸਥਾਨਾਂ ’ਤੇ ਵੀ ਪਾਬੰਦੀਆਂ ਘਟਾਈਆਂ ਜਾ ਚੁੱਕੀਆਂ ਹਨ, ਤਾਂ ਅਜਿਹੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੁੱਲ੍ਹਣਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਤਾਂ ਸੀਮਤ ਗਿਣਤੀ ਵਿਚ ਹੀ ਸੰਗਤ ਦਰਸ਼ਨਾਂ ਲਈ ਜਾਂਦੀ ਸੀ, ਇਸ ਲਈ ਰੋਕ ਦਾ ਜਾਰੀ ਰੱਖਣਾ ਤਰਕਸੰਗਤ ਨਹੀਂ ਹੈ। ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਇਜਾਜ਼ਤ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੀ ਤਰਜ਼ ’ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸੇਵੇਰੇ ਜਾ ਕੇ ਸ਼ਾਮ ਨੂੰ ਵਾਪਸ ਪਰਤ ਸਕਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਵੇਂ ਸਰਕਾਰਾਂ ਨੇ ਹਾਲਾਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣਾ ਹੈ, ਪਰ ਫਿਰ ਵੀ ਇਸ ’ਤੇ ਗੌਰ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਫ਼ਗਾਨਿਸਤਾਨ 'ਚ ਤਾਲਿਬਾਨ ਵੱਲੋਂ ਇਕ ਗੁਰਦੁਆਰਾ ਸਾਹਿਬ ਵਿੱਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਦੇ ਪਾਵਨ ਅਸਥਾਨ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਵਾਰ-ਵਾਰ ਅਫ਼ਗਾਨਿਸਤਾਨ ਵਿਚ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਘੱਟ-ਗਿਣਤੀਆਂ ਨਾਲ ਧੱਕਾ ਹੈ। 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget