ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।
1994 ’ਚ ਭਰਤੀ ਹੋਏ ਸੈਂਪਲਾ ਨੇ ਆਪਣੇ ਸੇਵਾ ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਸ਼ੁਕਰਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਅਵਤਾਰ ਸਿੰਘ ਸੈਂਪਲਾ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਵਤਾਰ ਸਿੰਘ ਸੈਂਪਲਾ ਨੇ ਆਪਣੀ ਸੇਵਾ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਈ ਹੈ। ਇਨ੍ਹਾਂ ਨੇ ਸਕੱਤਰ ਤੇ ਨਿੱਜੀ ਸਕੱਤਰ ਹੁੰਦਿਆਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਰਵਾਇਤਾਂ ਅਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਸੇਵਾ ਮੁਕਤ
ਏਬੀਪੀ ਸਾਂਝਾ
Updated at:
02 Feb 2020 03:43 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।
- - - - - - - - - Advertisement - - - - - - - - -