ਪੜਚੋਲ ਕਰੋ

ਡੇਰਾ ਮੁਖੀ ਦੀ ਮਾਫੀ ਨੂੰ ਜਾਇਜ਼ ਠਹਿਰਾਉਣ ਲਈ ਗੁਰੂ ਦੀ ਗੋਲਕ 'ਚੋਂ ਖਰਚੇ 90 ਲੱਖ ! ਅਕਾਲੀ ਦਲ-ਸ਼੍ਰੋਮਣੀ ਕਮੇਟੀ ਲਈ ਨਵੀਂ ਬਿਪਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਸਿੱਟ ਦੀ ਪੂਰੀ ਜਾਂਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਦੇਣ ਤੱਕ ਪਹੁੰਚ ਗਈ ਹੈ। ਇਹ ਮਾਫੀ ਹੀ ਡੇਰਾ ਮੁਖੀ ਤੇ ਅਕਾਲੀ ਦਲ ਵਿਚਾਲੇ ਹੋਏ ਸਮਝੌਤੇ ਦੀ ਗਵਾਹੀ ਭਰਦੀ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਸਿੱਟ ਦੀ ਪੂਰੀ ਜਾਂਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਦੇਣ ਤੱਕ ਪਹੁੰਚ ਗਈ ਹੈ। ਇਹ ਮਾਫੀ ਹੀ ਡੇਰਾ ਮੁਖੀ ਤੇ ਅਕਾਲੀ ਦਲ ਵਿਚਾਲੇ ਹੋਏ ਸਮਝੌਤੇ ਦੀ ਗਵਾਹੀ ਭਰਦੀ ਹੈ। ਇਸ ਕਰਕੇ ਹੀ ਹੁਣ ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਬਗੈਰ ਮੰਗੇ ਦਿੱਤੀ ਮੁਆਫ਼ੀ ਦਾ ਮਾਮਲਾ ਭਖਣ ਲੱਗਿਆ ਹੈ। ਚਰਚਾ ਹੈ ਕਿ ਸਿੱਟ ਦੀ ਜਾਂਚ ਵਿੱਚ ਕੁਝ ਅਕਾਲੀ ਲੀਡਰ ਘਿਰ ਸਕਦੇ ਹਨ। ਡੇਰਾ ਮੁਖੀ ਨੂੰ ਮਾਫੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ਼ਤਿਹਾਰਾਂ ’ਤੇ ਖ਼ਰਚ ਕੀਤੇ ਗਏ ਲਗਪਗ 90 ਲੱਖ ਰੁਪਏ ਵੀ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਆਖਿਆ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੀ ਗਈ ਸੀ, ਜੋ ਸਮੁੱਚੇ ਘਟਨਾਕ੍ਰਮ ਦਾ ਇੱਕ ਹਿੱਸਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਉਸ ਨੂੰ ਪੰਥਕ ਰਵਾਇਤਾਂ ਅਨੁਸਾਰ ਸਜ਼ਾ ਲੱਗੇਗੀ ਤੇ ਕਾਨੂੰਨੀ ਕਾਰਵਾਈ ਦੀ ਚਾਰਾਜੋਈ ਹੋਵੇਗੀ। ਉਨ੍ਹਾਂ ਆਖਿਆ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਸ਼ੱਕੀ ਰਹੀ ਹੈ ਕਿਉਂਕਿ ਸੂਬੇ ਦੀ ਸੱਤਾ ਵਿੱਚ ਹੋਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੁੰਦਿਆਂ ਅਕਾਲੀ ਦਲ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿਵਾਉਣ ਵਿੱਚ ਭੂਮਿਕਾ ਨਿਭਾਈ ਸੀ, ਜਿਸ ਦਾ ਖੁਲਾਸਾ ਉਸ ਵੇਲੇ ਇੱਕ ਜਥੇਦਾਰ ਵੱਲੋਂ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਅਕਾਲੀ ਆਗੂਆਂ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਸਬੰਧੀ ਸਵਾਲ ਕੀਤੇ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਦੇ ਸਮਰਥਨ ਵਿੱਚ 90 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਸਨ, ਜੋ ਅਜਾਈਂ ਗਏ ਹਨ। ਕੀ ਉਹ ਰਕਮ ਵਸੂਲੀ ਜਾਵੇਗੀ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ

Embed widget