ਪੜਚੋਲ ਕਰੋ

SGPC: ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ SGPC ਨੇ ਲਗਾਈਆਂ ਵੱਡੀਆਂ ਵੱਡੀਆਂ LED ਸਕਰੀਨਾਂ

SGPC installed LED screens - ਐਡਵੋਕੇਟ ਧਾਮੀ ਨੇ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਕਰਦਿਆਂ ਕਿਹਾ ਕਿ ਇਹ ਸਰਕਾਰ ਸਿੱਖ ਮਸਲਿਆਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਗੁਰਦੁਆਰਾ ਸਾਹਿਬ ਸਾਰਾਗੜ੍ਹੀ ਨਜ਼ਦੀਕ ਇਕ ਵੱਡ-ਅਕਾਰੀ ਸਕਰੀਨ ਸਥਾਪਤ ਕੀਤੀ ਹੈ, ਜਿਸ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਚਲਾਇਆ ਜਾਵੇਗਾ। ਇਸ ਸਕਰੀਨ ਦੀ ਸੇਵਾ ਦੁਬਈ ਵਾਸੀ ਸ. ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। 

ਇਸ ਸਕਰੀਨ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਚੌਗਿਰਦੇ ਵਿਚ ਪੁੱਜਣ ਮੌਕੇ ਹੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ। ਇਸੇ ਨੂੰ ਦੇਖਦਿਆਂ ਪਿਛਲੀ ਅਕਾਲੀ ਦਲ ਦੀ ਸਰਕਾਰ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ, ਜਿਥੇ ਗੁਰਬਾਣੀ ਕੀਰਤਨ ਚੱਲਦਾ ਸੀ। ਪਰੰਤੂ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਕਰੀਨਾਂ ’ਤੇ ਆਪਣੀਆਂ ਮਸ਼ਹੂਰੀਆਂ ਚਲਾ ਰਹੀ ਹੈ। 

ਐਡਵੋਕੇਟ ਧਾਮੀ ਨੇ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਕਰਦਿਆਂ ਕਿਹਾ ਕਿ ਇਹ ਸਰਕਾਰ ਸਿੱਖ ਮਸਲਿਆਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੰਸਥਾ ਹੁੰਦਿਆਂ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਇਸੇ ਤਹਿਤ ਹੀ ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਗੁਰਬਾਣੀ ਪ੍ਰਵਾਹ ਲਈ ਸਕਰੀਨਾਂ ਲਗਾਉਣ ਦਾ ਕਾਰਜ ਸ਼ੂਰੂ ਕੀਤਾ ਗਿਆ ਹੈ।

SGPC: ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ SGPC ਨੇ ਲਗਾਈਆਂ ਵੱਡੀਆਂ ਵੱਡੀਆਂ LED ਸਕਰੀਨਾਂ

 ਉਨ੍ਹਾਂ ਕਿਹਾ ਕਿ ਫਿਲਹਾਲ ਇਕ ਸਕਰੀਨ ਸਥਾਪਤ ਕੀਤੀ ਗਈ ਹੈ ਅਤੇ ਜਲਦ ਹੀ ਇਸ ਦੇ ਵਿਸਥਾਰ ਤਹਿਤ ਹੋਰ ਸਕਰੀਨਾਂ ਵੀ ਲਗਾਈਆਂ ਜਾਣਗੀਆਂ, ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਹੋਵੇਗਾ। ਉਨ੍ਹਾਂ ਸਕਰੀਨ ਦੀ ਸੇਵਾ ਕਰਨ ਵਾਲੇ ਓਬਰਾਏ ਪਰਿਵਾਰ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਹਰਪਾਲ ਸਿੰਘ ਜੱਲਾ, ਸ. ਅਮਰੀਕ ਸਿੰਘ ਵਿਛੋਆ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਿਸ਼ਾਨ ਸਿੰਘ ਸੁਪਰਡੈਂਟ, ਸੀਸੀਟੀਵੀ ਇੰਚਾਰਜ ਸ. ਸਾਹਬ ਸਿੰਘ ਆਦਿ ਮੌਜੂਦ ਸਨ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget