ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਸੋਮਵਾਰ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਅਕਾਲ ਚਲਾਣਾ ਕਰ ਗਏ। ਉਹ 66 ਸਾਲਾਂ ਦੇ ਸਨ। ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਰਾਖਵੀਂ ਸੀਟ ਤੋਂ ਸ਼੍ਰੋਮਣੀ ਗੁ: ਪ੍ਰ: ਕਮੇਟੀ ਮੈਂਬਰ ਚੁਣੇ ਗਏ ਸਨ।
ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਰੁੱਝੇ ਹੋਏ ਸਨ ਅਤੇ 1992 ਤੱਕ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ। ਸਾਲ 1995 ਤੋਂ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਸੰਸਥਾਪਕ ਅਤੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿੱਚ ਜੀਵਨ ਭਰ ਦਾ ਯੋਗਦਾਨ ਮਿਸਾਲੀ ਰਿਹਾ।

ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਜੀ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਜੀ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਕਰਤਾ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।