ਅੰਮ੍ਰਿਤਸਰ: ਬੇਅਦਬੀ ਕਾਂਡ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਿਰੋਪਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕਸੂਤੇ ਘਿਰ ਗਏ ਹਨ। ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਖਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਦਰਅਸਲ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੰਗਰ ਰਸਦਾਂ ਦਾਨ ਕਰਨ ਵੇਲੇ ਉਮਰਾਨੰਗਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸ਼੍ਰੋਮਣੀ ਕਮੇਟੀ ਦੀ ਕਾਫੀ ਅਲੋਚਨਾ ਹੋ ਰਹੀ ਸੀ। ਇਸ ਮਗਰੋਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਗੁਰਦੁਆਰੇ ਵਿੱਚ ਤੇ ਦੂਜੇ ਨੂੰ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸੰਸਥਾ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤੀ ਹੈ।
ਇਨ੍ਹਾਂ ਦੋਵਾਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਬੀਐਸ ਸਿਆਲਕਾ ਵੱਲੋਂ ਲੰਗਰ ਰਸਦਾਂ ਭੇਟ ਕਰਨ ਮਗਰੋਂ ਪੁਲਿਸ ਅਧਿਕਾਰੀ ਨੂੰ ਸਿਰੋਪਾ ਤੇ ਗੁਰੂ ਰਾਮਦਾਸ ਦੀ ਤਸਵੀਰ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਇਸ ਦਾ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੇ ਹਵਾਰਾ ਕਮੇਟੀ ਨੇ ਇਹ ਕਹਿ ਕੇ ਵਿਰੋਧ ਕੀਤਾ ਸੀ ਕਿ ਇਸ ਮੁਅੱਤਲ ਪੁਲਿਸ ਅਧਿਕਾਰੀ ਖ਼ਿਲਾਫ਼ ਬਹਿਬਲ ਕਲਾਂ ਕਾਂਡ ਦੇ ਦੋਸ਼ ਲੱਗੇ ਹਨ। ਉਸ ਖ਼ਿਲਾਫ਼ ਕੇਸ ਵੀ ਚੱਲ ਰਿਹਾ ਹੈ, ਇਸ ਲਈ ਸਿੱਖ ਸੰਸਥਾ ਵੱਲੋਂ ਉਸ ਦਾ ਸਨਮਾਨ ਕਰਨਾ ਜਾਇਜ਼ ਨਹੀਂ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਬੀਐਸ ਸਿਆਲਕਾ ਨੇ ਵੀ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਇਸ ਭੁੱਲ ਵਾਸਤੇ ਖਿਮਾ ਮੰਗੀ ਹੈ। ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ’ਤੇ ਵਿਚਾਰ ਕੀਤਾ ਜਾਵੇਗਾ।
ਮੁਅੱਤਲ ਆਈਜੀ ਉਮਰਾਨੰਗਲ ਨੂੰ ਸਿਰੋਪਾ ਦੇ ਕਸੂਤੇ ਘਿਰੇ ਸ਼੍ਰੋਮਣੀ ਕਮੇਟੀ ਮੁਲਾਜ਼ਮ, ਲੌਂਗੋਵਾਲ ਨੇ ਕੀਤੀ ਸਖਤ ਕਾਰਵਾਈ
ਏਬੀਪੀ ਸਾਂਝਾ
Updated at:
24 Apr 2020 11:19 AM (IST)
ਬੇਅਦਬੀ ਕਾਂਡ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਿਰੋਪਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕਸੂਤੇ ਘਿਰ ਗਏ ਹਨ। ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਖਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
- - - - - - - - - Advertisement - - - - - - - - -