ਦਾਸਤਾਨ-ਏ-ਸਰਹਿੰਦ ਫ਼ਿਲਮ ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਫਿਲਮ ਨੂੰ ਲੈ ਕੇ ਪਿਛਲੇ ਸਾਲ ਵੀ ਕਾਫ਼ੀ ਰੋਸ ਦੇਖਣ ਨੂੰ ਮਿਲਿਆ ਸੀ। ਜਿਸ ਕਰਕੇ ਫਿਲਮ ਮੇਕਰਜ਼ ਨੇ ਇਸ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਸੀ। ਅਤੇ ਹੁਣ ਨਵੰਬਰ ਰਿਲੀਜ਼ ਕਰਨ ਕੀਤੀ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ।
ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਲੈ ਕੇ ਦਾਅਵਾ ਕੀਤਾ ਗਿਆ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹੁਣ ਮਨਜੂਰੀ ਲੈ ਲਈ ਹੈ। ਪਰ ਇਸ ਫਿਲਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਕਿਹਾ ਗਿਆ ਹੈ ਕਿ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫੈਸਲਾ ਲੈਣ।
ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਣ 'ਤੇ ਰੋਕ ਲਗਾਈ ਹੋਈ ਹੈ।
ਫ਼ਿਲਮ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਐਨੀਮੇਸ਼ਨ ਰਾਹੀਂ ਪਰਦੇ ਉੱਤੇ ਦਿਖਾਇਆ ਗਿਆ ਹੈ। ਇਸੇ ਗੱਲ ਉੱਤੇ ਇਤਰਾਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਇੱਕ ਵਫ਼ਦ ਮਿਲਿਆ ਸੀ ਜਿਸ ਨੇ ਫ਼ਿਲਮ ਉੱਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ।
''ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਹੁਕਮ ਹੈ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ, ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀ ਨਕਲ ਕਰਨੀ, ਸਵਾਂਗ ਰਚਣ ਦੀ ਸਖ਼ਤ ਮਨਾਹੀ ਹੈ।''
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial