ਪੜਚੋਲ ਕਰੋ

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖੁਸ਼ਖਬਰੀ!

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸੰਗਤ ਲਈ ਖੁਸ਼ਖਬਰੀ ਹੈ। ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ।

ਚੰਡੀਗੜ੍ਹ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸੰਗਤ ਲਈ ਖੁਸ਼ਖਬਰੀ ਹੈ। ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸੁਵਿਧਾ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰਾ ਸਾਹਿਬ ਅੰਦਰ ਮੁਲਾਜ਼ਮ ਤਾਇਨਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀ ਸੰਗਤ ਵੀ ਰਜਿਸਟ੍ਰੇਸ਼ਨ ਲਈ ਸ਼੍ਰੋਮਣੀ ਕਮੇਟੀ ਪਾਸੋਂ ਸੁਵਿਧਾ ਪ੍ਰਾਪਤ ਕਰ ਸਕੇਗੀ। ਇਸ ਕਾਰਜ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਵੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਲਾਗਤਾਰ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਲਈ ਆਪਣੇ ਅਧਾਰ ਕਾਰਡ ਤੇ ਪਾਸਪੋਰਟ ਦੀਆਂ ਰੰਗਦਾਰ ਫੋਟੋ ਕਾਪੀਆਂ ਤੇ ਇੱਕ ਪਾਸਪੋਰਟ ਸਾਈਜ਼ ਦੀ ਰੰਗਦਾਰ ਫੋਟੋ ਦੇਣੀ ਪਵੇਗੀ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤੱਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਹੱਲ ਲਈ ਵੀ ਭਲਕ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਿਲਕੁਲ ਮੁਫ਼ਤ ਹੋਵੇਗੀ। ਇਹ ਬੱਸ ਸੇਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਹੋਵੇਗੀ ਜੋ ਟਰਮੀਨਲ ਤੋਂ ਵਾਪਸੀ ਡੇਰਾ ਬਾਬਾ ਨਾਨਕ ਤੱਕ ਵੀ ਸੰਗਤ ਨੂੰ ਲੈ ਕੇ ਆਵੇਗੀ। ਇਹ ਸੇਵਾ ਸਵੇਰ ਤੋਂ ਸ਼ਾਮ ਤੱਕ ਰੋਜ਼ਾਨਾ ਜਾਰੀ ਰਹੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha Election 2026: ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
Embed widget