Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2024 -25 ਦਾ ਸਾਲਾਨਾ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਜਲਾਸ ਦੌਰਾਨ ਪਾਸ ਕੀਤਾ ਗਿਆ।
Amritsar news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2024 -25 ਦਾ ਸਾਲਾਨਾ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਅਤੇ ਇਸ ਵਾਰ ਸ਼੍ਰੌਮਣੀ ਕਮੇਟੀ ਵਲੋਂ , 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।
ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਤਫਤੀਸ ਸਾਂਝੀ ਕੀਤੀ। ਇਹ ਪਹਿਲੀ ਵਾਰ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਲਗਾਈ ਵੱਡ ਅਕਾਰੀ ਸਕਰੀਨ ’ਤੇ ਨਾਲੋ-ਨਾਲ ਵੇਰਵੇ ਨਸਰ ਕੀਤੇ ਜਾਂਦੇ ਰਹੇ।
ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ ਇਸ ਵਾਰ 300 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 11 ਅਰਬ 38 ਕਰੋੜ ਰੁਪਏ ਦਾ ਸੀ ਇਸ ਵਾਰ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ ਨੂੰ ਸਭ ਤੋਂ ਵੱਡੀ ਆਮਦਨੀ ਗੋਲਕਾਂ ਦੀ ਜਾਂ ਜਮੀਨਾਂ ਅਤੇ ਜਾਇਦਾਦਾਂ ਦੀ ਤੇ ਬੈਂਕਾਂ ਦੀਆਂ ਐਫਡੀਆਂ ਦੀ ਆਮਦਨ ਹੈ, ਉਨ੍ਹਾਂ ਨੇ ਕਿਹਾ ਕਿ ਇਸ ਵਾਰ ਸੁਥਰੇ ਢੰਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਦੀ ਵੰਡ ਕੀਤੀ ਗਈ ਹੈ। ਧਾਮੀ ਨੇ ਕਿਹਾ ਕਿ ਸਭ ਤੋਂ ਵੱਡਾ ਖ਼ਰਚ ਤਨਖਾਹਾਂ ਦਾ ਹੈ। ਪੰਜ ਅਰਬ 33 ਕਰੋੜ 17 ਹਜ਼ਾਰ 227 ਰੁਪਏ ਰੱਖੇ ਗਏ ਹਨ। ਪੰਥਕ ਕਾਰਜਾਂ ਦੇ ਲਈ 7 ਕਰੋੜ 16 ਲੱਖ 73 ਹਜਾਰ ਰੁਪਏ ਰੱਖੇ ਗਏ ਹਨ।
ਜਿਹੜੇ ਵੱਖ-ਵੱਖ ਕਾਰਜ ਹਨ ਲੋਕ ਭਲਾਈ ਦੇ ਕਾਰਜ ਗਰੀਬ ਪਰਿਵਾਰਾਂ ਦੇ ਲੋੜਵੰਦਾਂ ਦੀ ਸਹਾਇਤਾ ਦੇ ਲਈ 6 ਕਰੋੜ 88 ਲੱਖ ਰੁਪਏ ਰੱਖੇ ਗਏ ਹਨ ਮੁਫ਼ਤ ਵਿਦਿਆ ਜਿਸ ਵਿੱਚ ਦੋ ਅਦਾਰੇ ਮਾਤਾ ਸਾਹਿਬ ਕੌਰ ਖਾਲਸਾ ਗਰਲ ਸਕੂਲ ਤੇ ਉਸ ਦੇ ਨਾਲ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਇਸ ਤੋਂ ਇਲਾਵਾ ਅੰਮ੍ਰਿਤਧਾਰੀ ਬੱਚਿਆਂ ਦਾ ਅਤੇ ਸਕੋਲਰਸ਼ਿਪ ਲਈ ਸੱਤ ਕਰੋੜ 20 ਲੱਖ ਰੁਪਏ ਰੱਖੇ ਗਏ ਹਨ।
ਇਹ ਵੀ ਪੜ੍ਹੋ: Good Friday 2024: ਗਲਤੀ ਨਾਲ ਵੀ ਕਿਸੇ ਨੂੰ 'ਹੈਪੀ ਗੁੱਡ ਫਰਾਈਡੇ' ਨਾ ਕਹੋ, ਜਾਣੋ ਇਸ ਦਿਨ ਦਾ ਇਤਿਹਾਸ?
ਇਸ ਦੇ ਨਾਲ ਹੀ ਜਿਹੜਾ ਵਿਦਿਆ ਦਾ ਫੰਡ ਰੱਖਿਆ ਗਿਆ ਹੈ, ਕੁੱਲ 67 ਕਰੋੜ ਰੁਪਏ ਰੱਖਿਆ ਗਿਆ ਹੈ ਉਸ ਦਾ 41 ਕਰੋੜ ਤੇ ਨਵੀਨੀਕਰਨ ਲਈ ਦੋ ਕਰੋੜ ਇਮਾਰਤ ਦੀ ਰੰਗ ਰੋਕਣ ਲਈ ਦੋ ਕਰੋੜ ਰੁਪਏ ਮੀਰੀ ਪੀਰੀ ਅਕੈਡਮੀ ਲੇਡੀ 8 ਕਰੋੜ ਤੇ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਲਈ 8 ਕਰੋੜ ਰੁਪਏ ਰੱਖੇ ਗਏ ਹਨ।
ਧਾਮੀ ਨੇ ਕਿਹਾ ਕਿ 100 ਕਰੋੜ ਰੁਪਈਆ ਧਰਮ ਪ੍ਰਚਾਰ ਦੇ ਲਈ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰਚਰਨ ਸਿੰਘ ਟੋਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਧਰਮ ਪ੍ਰਚਾਰ ਦੇ ਲਈ ਦੋ ਸਕੀਮਾਂ ਤਿਆਰ ਕੀਤੀਆਂ ਗਈਆਂ ਹਨ। ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 450ਵਾਂ ਜੋਤੀ-ਜੋਤ ਦਿਵਸ ਗੋਇੰਦਵਾਲ ਦੀ ਧਰਤੀ 'ਤੇ ਮਨਾਇਆ ਜਾਵੇਗਾ।
ਗੋਇੰਦਵਾਲ ਸਾਹਿਬ ਵਿੱਚ ਵੀ ਬਹੁਤ ਕੰਮ ਚੱਲ ਰਿਹਾ ਹੈ। IPS ਅਤੇ IAS ਦੀ ਸਿਖਲਾਈ ਲਈ ਬਣਾਈ ਸੰਸਥਾ ਲਈ ਵੱਡਾ ਬਜਟ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 5 ਮੈਂਬਰੀ ਕਮੇਟੀ ਨੇ ਕੇਂਦਰ ਸਰਕਾਰ ਦੇ ਰਵੱਈਏ 'ਤੇ ਪ੍ਰਗਟਾਈ ਨਰਾਜ਼ਗੀ। ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਲਾਵਾ ਜਗਤਾਰ ਸਿੰਘ ਜੌੜਾ, ਪਰਮਜੀਤ ਸਿੰਘ ਬਿਓਰਾ ਦੀ ਰਿਹਾਈ ਲਈ ਵੀ ਵੋਟ ਪਾਈ ਗਈ ਹੈ।
ਅਸਮ ਦੀ ਡਿਬਗੂਗੜ੍ਹ ਜੇਲ੍ਹ 'ਚ ਨਜਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ 'ਤੇ ਲਗਾਈ NSA 'ਚ ਇਕ ਸਾਲ ਦਾ ਹੋਰ ਵਾਧਾ ਕਰਨ ਦੀ ਨਿੰਦਾ ਕਰਦੇ ਹਾਂ, ਸਰਕਾਰ ਪਾਸੋਂ NSA ਖਤਮ ਕਰਨ ਅਤੇ ਨਜਰਬੰਦ ਨੌਜਵਾਨਾਂ ਨੂੰ ਪੰਜਾਬ ਦੀਆਂ ਜੇਲ੍ਹਾਂ 'ਚ ਤਬਦੀਲ ਕਰਨ ਦੀ ਮੰਗ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਬਣਾਈ ਗਈ 5 ਮੈਂਬਰੀ ਕਮੇਟੀ ਨਾਲ ਭਾਰਤ ਸਰਕਾਰ ਰਾਬਤਾ ਕਰੇ ਕਾਇਮ 2015 ਚ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਰਾਮ ਰਹੀਮ ਤੇ ਹਣੀਪ੍ਰੀਤ ਨੂੰ ਪਰਦੀਪ ਕਲੇਰ ਦੇ ਬਿਆਨਾਂ ਦੇ ਅਧਾਰ ਤੇ ਤੁਰੰਤ ਗਿਰਫ਼ਤਾਰ ਕੀਤਾ ਜਾਵੇ।
ਕਿਸਾਨੀ ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਐਲਾਨ, ਭਾਰਤ ਸਰਕਾਰ ਆਪਣੀ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ ਭਗਵੰਤ ਮਾਨ ਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਰਵਈਏ ਦਾ ਸਬੂਤ ਦਿੰਦਿਆਂ ਸ਼ੁਭਕਰਨ ਦੀ ਮੌਤ ਤੇ ਕਈ ਦਿਨ ਪਰਚਾ ਨਹੀਂ ਕੀਤਾ ਗਿਆ।
ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੀ ਨਿਰਪੱਖ ਜਾਂਚ ਤੇ ਸ਼ਹੀਦ ਹੋਏ ਨੌਜਵਾਨ ਸਮੇਤ ਫੱਟੜ ਹੋਏ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿੱਖ ਸੰਸਥਾਵਾਂ 'ਚ ਦਖਲਅੰਦਾਜੀ ਕਰਨ ਤੋਂ ਬਾਜ਼ ਆਉਣ, ਗੁਰੂ ਘਰਾਂ 'ਚ ਸਰਕਾਰੀ ਦਖਲ ਨਾ ਬਰਦਾਸ਼ਤ ਕੀਤਾ ਹੈ ਅਤੇ ਨਾ ਕੀਤਾ ਜਾਵੇਗਾ।
ਜਨਰਲ ਇਜਲਾਸ ਨੇ ਇਕ ਮਤੇ ਵਿਚ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਵਿਰੁੱਧ ਸੰਗਠਤ ਤੌਰ ’ਤੇ ਕੀਤੇ ਜਾ ਰਹੇ ਸਾਜ਼ਿਸ਼ੀ ਅਤੇ ਨਫ਼ਰਤੀ ਪ੍ਰਚਾਰ ਨੂੰ ਰੋਕਣ ਲਈ ਸਰਕਾਰਾਂ ਨੂੰ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਿਆ। ਕਿਹਾ ਗਿਆ ਕਿ ਕੁਝ ਲੋਕ ਮਿੱਥ ਕੇ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ। ਇਸ ਸਭ ਲਈ ਸੋਸ਼ਲ ਮੀਡੀਆ ਨੂੰ ਹਥਿਆਰ ਦੀ ਤਰ੍ਹਾਂ ਵਰਤਿਆ ਜਾ ਰਿਹਾ ਹੈ, ਪਰ ਸਰਕਾਰਾਂ ਚੁੱਪਚਾਪ ਵੇਖ ਰਹੀਆਂ ਹਨ।
ਦੇਸ਼ ਅੰਦਰ ਹਰ ਧਰਮ ਦੇ ਸਤਿਕਾਰ ਨੂੰ ਯਕੀਨੀ ਬਣਾਈ ਰੱਖਣ ਲਈ ਕੇਂਦਰ ਸਰਕਾਰ ਤੋਂ ਸੋਸ਼ਲ ਮੀਡੀਆ ਦੇ ਅਜਿਹੇ ਖ਼ਾਤਿਆਂ ਦੀ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਗਈ। ਇਸ ਮਤੇ ਰਾਹੀਂ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਗਈ ਕਿ ਸੋਸ਼ਲ ਮੀਡੀਆ ਉੱਪਰ ਧਾਰਮਿਕ ਅਤੇ ਕੌਮੀ ਮਾਮਲਿਆਂ ’ਤੇ ਕੋਈ ਵੀ ਟਿੱਪਣੀ ਕਰਨ ਸਮੇਂ ਇਹ ਜ਼ਰੂਰ ਖ਼ਿਆਲ ਰੱਖਿਆ ਜਾਵੇ ਕਿ ਉਸ ਨਾਲ ਸਿੱਖ ਇਤਿਹਾਸ, ਸਿਧਾਂਤਾਂ, ਰਹਿਤ ਮਰਯਾਦਾ ਤੇ ਨਾਲ-ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ।
ਇਸ ਤੋਂ ਇਲਾਵਾ ਬੀਤੇ ਸਮੇਂ ’ਚ ਅਕਾਲ ਚਲਾਣਾ ਕਰ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ, ਜਥੇਦਾਰ ਕੁਲਦੀਪ ਸਿੰਘ ਤੇੜਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਬਲਬੀਰ ਕੌਰ ਨੂੰ ਸ਼ੋਕ ਮਤਿਆਂ ਰਾਹੀਂ ਸ਼ਰਧਾਜਲੀ ਭੇਟ ਕੀਤੀ ਗਈ।
ਇਹ ਵੀ ਪੜ੍ਹੋ: Ludhiana news: ਧਾਰਮਿਕ ਕੰਮਾਂ ਤੋਂ ਪਹਿਲਾਂ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਦੀ ਕਰੋ ਮਾਲੀ ਮਦਦ - ਸ਼ਾਹੀ ਇਮਾਮ