ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਅੰਦਰ ਬੰਦ ਕਰਕੇ ਕੁੱਟੇ ਧਰਨਾ ਦੇ ਰਹੇ ਸਿੱਖ, ਪੁਲਿਸ ਨੇ ਆਣ ਕੇ ਛੁਡਾਏ

ਧਰਨਾਕਾਰੀਆਂ ਸਿੱਖ ਕਾਰਕੁਨਾਂ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਹੋਰਨਾਂ ਵੱਲੋਂ ਡਾਂਗਾਂ ਤੇ ਕਿਰਪਾਨਾਂ ਨਾਲ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਸਿੱਖ ਕਾਰਕੁਨਾਂ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਤੇ ਹੋਰ ਕਈ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮਾਰਕੁੱਟ ਕਰਦੇ ਹੋਏ ਦਫ਼ਤਰ ਕੰਪਲੈਕਸ ਅੰਦਰ ਲੈ ਗਏ। ਬੰਦੀ ਬਣਾ ਕੇ ਰੱਖੇ ਗਏ ਕਾਰਕੁਨਾਂ ਨੂੰ ਦੇਰ ਸ਼ਾਮ ਪੁਲਿਸ ਨੇ ਆ ਕੇ ਛੁਡਵਾਇਆ।

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਉੱਪਰ ਇੱਕ ਵਾਰ ਮੁੜ ਸਵਾਲ ਉੱਠੇ ਹਨ। ਸ਼ਨੀਵਾਰ ਨੂੰ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਵਿਚਾਲੇ ਹੋਈ ਝੜਪ ਬਾਰੇ ਵੱਡਾ ਪੱਖ ਸਾਹਮਣੇ ਆਇਆ ਹੈ। ਇਸ ਝੜਪ ਦਾ ਸ਼ਿਕਾਰ ਹੋਏ ਕੁਝ ਪੱਤਰਕਾਰਾਂ ਮੁਤਾਬਕ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਟਾਸਕ ਫੋਰਸ ਵਾਲਿਆਂ ਨੇ ਬੰਦੀ ਬਣਾ ਕੇ ਬੁਰੀ ਤਰ੍ਹਾਂ ਕੁੱਟਿਆ। ਟਾਸਕ ਫੋਰਸ ਦੀ ਧੱਕੇਸ਼ਾਹੀ ਦੇ ਸ਼ਿਕਾਰ ਹੋ ਪੱਤਰਕਾਰ ਵੀ ਹੋਏ। ਘਟਨਾ ਦੀ ਕਵਰੇਜ ਕਰ ਰਹੇ ਕੁਝ ਮੀਡੀਆ ਕਰਮੀਆਂ ਦੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਮਾਰਕੁੱਟ ਕੀਤੀ ਗਈ। ਇਸ ਸਬੰਧੀ ਮੀਡੀਆ ਯੂਨੀਅਨ ਵੱਲੋਂ ਪੁਲਿਸ ਕੋਲ ਸ਼੍ਰੋਮਣੀ ਕਮੇਟੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਧਰਨਾਕਾਰੀਆਂ ਸਿੱਖ ਕਾਰਕੁਨਾਂ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਹੋਰਨਾਂ ਵੱਲੋਂ ਡਾਂਗਾਂ ਤੇ ਕਿਰਪਾਨਾਂ ਨਾਲ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਸਿੱਖ ਕਾਰਕੁਨਾਂ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਤੇ ਹੋਰ ਕਈ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮਾਰਕੁੱਟ ਕਰਦੇ ਹੋਏ ਦਫ਼ਤਰ ਕੰਪਲੈਕਸ ਅੰਦਰ ਲੈ ਗਏ। ਬੰਦੀ ਬਣਾ ਕੇ ਰੱਖੇ ਗਏ ਕਾਰਕੁਨਾਂ ਨੂੰ ਦੇਰ ਸ਼ਾਮ ਪੁਲਿਸ ਨੇ ਆ ਕੇ ਛੁਡਵਾਇਆ। ਉਧਰ, ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰਾਉਣ ਤੋਂ ਕੰਨੀ ਕਤਰਾਉਣ ਕਾਰਨ ਇਹ ਸਥਿਤੀ ਬਣੀ ਹੈ। ਉਨ੍ਹਾਂ ਮੀਡੀਆ ਕਰਮੀਆਂ ਨਾਲ ਕੀਤੀ ਮਾਰਕੁੱਟ ਤੇ ਬਦਸਲੂਕੀ ਦੀ ਵੀ ਨਿੰਦਾ ਕੀਤੀ ਹੈ। ਯਾਦ ਰਹੇ ਇਹ ਧਰਨਾਕਾਰੀ ਪਿਛਲੇ ਲਗਪਗ 40 ਦਿਨਾਂ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇ ਕੇ ਬੈਠੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਪੁਲੀਸ ਕਾਰਵਾਈ ਕੀਤੀ ਜਾਵੇ ਤੇ ਲਾਪਤਾ ਸਰੂਪਾਂ ਬਾਰੇ ਦੱਸਿਆ ਜਾਵੇ। ਸਿੱਖ ਕਾਰਕੁਨਾਂ ਨੇ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੇ ਗੇਟ ਨੂੰ ਤਾਲਾ ਲਾ ਦਿੱਤਾ ਸੀ, ਜੋ ਦੋ-ਤਿੰਨ ਬਾਅਦ ਖੋਲ੍ਹਿਆ ਗਿਆ ਸੀ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਧਰਨਾਕਾਰੀਆਂ ਵਿੱਚੋਂ ਕੁਝ ਨੇ ਸ਼੍ਰੋਮਣੀ ਕਮੇਟੀ ਦੇ ਗੇਟ ਨੂੰ ਤਾਲਾ ਲਾ ਕੇ ਕੰਮਕਾਜ ਵਿੱਚ ਵਿਘਨ ਪਾਉਣ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਦੁਪਹਿਰ ਵੇਲੇ ਜਦੋਂ ਕਰਮਚਾਰੀ ਭੋਜਨ ਲਈ ਬਾਹਰ ਨਿਕਲੇ ਤਾਂ ਕੁਝ ਧਰਨਾਕਾਰੀਆਂ ਨੇ ਤਕਰਾਰ ਮਗਰੋਂ ਸ਼੍ਰੋਮਣੀ ਕਮੇਟੀ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀ ਤੇ ਟਾਸਕ ਫੋਰਸ ਪੁੱਜ ਗਈ, ਜਿਨ੍ਹਾਂ ਹਮਲਾ ਕਰਨ ਵਾਲਿਆਂ ਕੋਲੋਂ ਕਿਰਪਾਨਾਂ ਆਦਿ ਖੋਹ ਲਈਆਂ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Karwa Chauth 2026 : ਜਾਣੋ ਚੰਦ ਨਿਕਲਣ ਦਾ ਸਮਾਂ, ਪੂਜਾ ਦਾ ਸ਼ੁਭ ਮੁਹੂਰਤ, ਸਰਗੀ ਅਤੇ ਵਰਤ ਖੋਲ੍ਹਣ ਦੀ ਵਿਧੀ
Karwa Chauth 2026 : ਜਾਣੋ ਚੰਦ ਨਿਕਲਣ ਦਾ ਸਮਾਂ, ਪੂਜਾ ਦਾ ਸ਼ੁਭ ਮੁਹੂਰਤ, ਸਰਗੀ ਅਤੇ ਵਰਤ ਖੋਲ੍ਹਣ ਦੀ ਵਿਧੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Embed widget