Amritsar News : ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲੇ ਸਾਵਧਾਨ ! ਸੋਸ਼ਲ ਮੀਡੀਆ 'ਤੇ ਹੁਕਮਨਾਮਾ
Amritsar News: ਸਰੀਰ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।
Amritsar News: ਸਰੀਰ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ’ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱਕ ਲੜਕੀ ਖ਼ਿਲਾਫ਼ ਹੈ, ਜਿਸ ਨੇ ਆਪਣੀ ਲੱਤ ’ਤੇ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ।
ਸ਼ਰੀਰ ਉੱਤੇ ਟੈਟੂ ਉਕਰਵਾਉਣ ਸਬੰਧੀ ਸੰਗਤ ਦੇ ਨਾਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਆਦੇਸ਼ ਅਨੁਸਾਰ ਅਪੀਲ
— Shiromani Gurdwara Parbandhak Committee (SGPC) (@SGPCAmritsar) November 16, 2022
Appeal to Sangat as per special edict from Sri Akal Takht Sahib regarding tattooing body#ਸ੍ਰੀਅਕਾਲਤਖ਼ਤਸਾਹਿਬ #SriAkalTakhtSahib pic.twitter.com/n3qKSxM7mt
ਇਹ ਸ਼ਿਕਾਇਤਾਂ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਜਾਰੀ ਕੀਤਾ ਹੁਕਮਨਾਮਾ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਅਜਿਹੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਵੱਲੋਂ ਵੀ ਗੁਰਬਾਣੀ ਦੀ ਇਕ ਤੁਕ ਵਾਲਾ ਟੈਟੂ ਬਣਵਾਉਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਇਸੇ ਤਰ੍ਹਾਂ ਅਦਾਕਾਰਾ ਮੰਦਿਰਾ ਬੇਦੀ ਨੇ ਵੀ ਅਜਿਹਾ ਇੱਕ ਟੈਟੂ ਬਣਵਾਇਆ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਸ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਸੀ।