ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਤੇ ਐਸਜੀਪੀਸੀ ਦੀ ਵੱਡੀ ਕਾਰਵਾਈ, ਮੁੱਖ ਸਕੱਤਰ ਤੋਂ ਲੈ ਕੇ ਅਹੁੱਦੇਦਾਰਾਂ ਤੇ ਡਿੱਗੀ ਗਾਜ

ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ

ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ।ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ 'ਚ ਸ੍ਰੋਮਣੀ ਕਮੇਟੀ ਨੂੰ 72 ਘੰਟੇ ਅੰਦਰ ਕੋਈ ਠੋਸ ਫੈਸਲਾ ਦੇਣ ਲਈ ਤੜਨਾ ਕੀਤੀ ਸੀ।ਜਿਸ ਤੋਂ ਬਾਅਦ ਐਸਜੀਪੀਸੀ ਨੇ ਅੱਜ ਇੱਕ ਵੱਡਾ ਫੈਸਲਾ ਦਿੱਤਾ ਹੈ।ਐਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਕੇਸ 'ਚ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।ਜੋ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹੇ ਅਤੇ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ।ਜਿਸ ਤੋਂ ਉਨ੍ਹਾਂ ਦੀ ਮਿਲੀਭੁਗਤ ਹੋਣ ਦੇ ਸੰਕੇਤ ਮਿਲਦੇ ਹਨ। ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ  ਇਸ ਤੋਂ ਇਲਾਵਾ ਕੰਵਰਜੀਤ ਸਿੰਘ ਸਹਾਇਕ ਸੁਪਰਵਾਈਸਰ ਜੋ ਸੇਵਾ ਮੁਕਤ ਹੋ ਚੁੱਕਾ ਹੈ ਦਾ ਫੰਡ ਰਿਲੀਜ਼ ਨਹੀਂ ਹੋਵੇਗਾ ਅਤੇ ਉਸਦੇ ਖਿਲਾਫ ਫੌਜਦਾਰੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕਰਾਇਆ ਜਾਵੇਗਾ।ਬਾਜ ਸਿੰਘ ਕਲਰਕ ਨੂੰ ਡਿਸਮਿਸ ਕੀਤਾ ਗਿਆ ਹੈ ਅਤੇ ਇਸਦੇ ਖਿਲਾਫ ਵੀ ਫੌਜਦਾਰੀ ਮੁਕੱਦਮਾ ਦਰਜ ਹੋਵੇਗਾ। ਗੁਰਬਚਨ ਸਿੰਘ, ਮੀਤ ਸਕੱਤਰ, ਦਲਬੀਰ ਸਿੰਘ ਹੇਲਪਰ ਨੂੰ ਡਿਸਮਿਸ ਕਰਕੇ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ।ਕੁਲਵੰਤ ਸਿੰਘ ਅਤੇ ਜਸਪ੍ਰੀਤ ਸਿੰਘ ਜਿਲਦਸਾਜ਼ ਦਾ ਜਿਲਦਾਂ ਦਾ ਠੇਕਾ ਰੱਦ ਅਤੇ ਉਸਨੂੰ ਬਲੈਕ ਲਿਸਟ ਕਰ ਦਿੱਤਾ ਗਿਆ ਹੈ। ਸਤਿੰਦਰ ਸਿੰਘ ਮੀਤ ਸਕੱਤਰ ਫਾਈਨੈਂਸ ਅਤੇ ਨਿਸ਼ਾਨ ਸਿੰਘ ਮੀਤ ਸਕੱਤਰ ਸਸਪੈਂਡ ਅਤੇ ਇਹਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ।ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਸਸਪੈਂਡ ਅਤੇ ਅਗਲੇਰੀ ਕਾਰਵਾਈ ਸ਼ੁਰੂ।ਇਸ ਦੇ ਨਾਲ ਹੀ ਸਤਿੰਦਰ ਸਿੰਘ ਕੋਹਲੀ ਸੀ ਏ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ 75% ਰਿਕਵਰੀ ਕਰਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ   ਜੁਝਾਰ ਸਿੰਗ ਸਹਾਇਕ ਅਕਾਊਂਟੈਂਟ ਨੂੰ ਡਿਸਮਿਸ ਅਤੇ ਫੌਜਦਾਰੀ ਦਾ ਮਾਮਲਾ ਦਰਜ ਹੋਵੇਗਾ। ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਖਤਮ। ਪਰਮਜੀਤ ਸਿੰਘ ਇੰਚਾਰਜ ਅਤੇ ਗੁਰਮੁਖ ਸਿੰਘ ਸੁਪਰਵਾਈਜ਼ਰ ਸਸਪੈਂਡ ਅਤੇ ਅਗਲੇਰੀ ਵਿਭਾਗੀ ਕਾਰਵਾਈ ਸ਼ੁਰੂ। ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਹੇਠ ਸਬ ਕਮੇਟੀ ਬਣਾਈ ਜਾਵੇਗੀ ਜੋ ਕਾਨੂੰਨੀ ਅਤੇ ਵਿਭਾਗੀ ਪੱਖਾਂ ਅਨੁਸਾਰ ਕਾਰਵਾਈ ਕਰੇਗੀ ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget