ਪੜਚੋਲ ਕਰੋ

ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪੰਜਵੀਂ ਪਾਤਸ਼ਾਹੀ ਦਾ ਸ਼ਹੀਦੀ ਦਿਹਾੜਾ

ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਸ੍ਰੀ ਅਨੰਦਪੁਰ ਸਾਹਿਬ : ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਤਿਹਾਸਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੀ ਸ਼ਰਧਾ ਸਤਿਕਾਰ ਸਹਿਤ ਇਹ ਦਿਨ ਮਨਾਇਆ ਗਿਆ, ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। 

ਇਸ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਪੰਥ ਦੇ ਮਹਾਨ ਕੀਰਤਨੀ ਜਥਿਆਂ ਵੱਲੋਂ ਆਈ ਸੰਗਤ ਨੂੰ ਰਸਮਈ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ,ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ।

 'ਸ਼ਹੀਦਾਂ ਦੇ ਸਰਤਾਜ' ਗੁਰੂ ਅਰਜਨ ਦੇਵ ਜੀ

1606 ਈ ਨੂੰ ਜੇਠ ਮਹੀਨੇ ਦੀ ਕੜਕਦੀ ਗਰਮੀ ‘ਚ ਉੱਬਲਦੀ ਦੇਗ ‘ਚ ਬੈਠ, ਤੱਤੀ ਤੱਵੀ 'ਤੇ ਆਸਣ ਲਾ ਕੇ ਭਖਦੀ ਰੇਤ ਕੋਮਲ ਸਰੀਰ 'ਤੇ ਪਵਾ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇੱਕ ਅਜਿਹੇ ਕਾਂਡ ਦੀ ਰਚਨਾ ਕੀਤੀ, ਜਿਸ ਕਰਕੇ ਆਪ ਸ਼ਹੀਦਾਂ ਦੇ ਸਰਤਾਜ ਕਹਾਏ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 1563 ਈਸਵੀ ਨੂੰ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਗ੍ਰਹਿ ਮਾਤਾ ਭਾਨੀ ਜੀ ਦੀ ਪਾਵਨ ਕੁੱਖੋਂ ਗੋਇੰਦਵਾਲ ਸਾਹਿਬ ਵਿਖੇ ਹੋਇਆ। ਸੁਰਤ ਸੰਭਾਲਣ ਤੋਂ ਹੀ ਆਪ ਨੇ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਨੂੰ ਪਿਤਾ ਨਹੀਂ ਬਲਕਿ ਗੁਰੂ ਰੂਪ ਜਾਣ ਕੇ ਉਨ੍ਹਾਂ ਦੀ ਆਗਿਆ ਦਾ ਪਾਲਣ ਕੀਤਾ।

ਤੀਸਰੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਾਲ ਅਵਸਥਾ ਵਿੱਚ ਹੀ ਆਪ ਨੂੰ ਦੋਹਿਤਾ ਬਾਣੀ ਕਾ ਬੋਹਿਥਾ ਹੋਣ ਦਾ ਵਰ ਦਿੱਤਾ ਸੀ। ਬਾਲ ਅਵਸਥਾ ਆਪ ਜੀ ਨੇ ਗੋਇੰਦਵਾਲ ਸਾਹਿਬ ਵਿਖੇ ਹੀ ਗੁਜ਼ਾਰੀ। ਸੱਚਖੰਡ ਵਾਪਸੀ ਦਾ ਸਮਾਂ ਨੇੜੇ ਜਾਣ ਸ੍ਰੀ ਗੁਰੂ ਰਾਮਦਾਸ ਜੀ ਨੇ 1581 ਨੂੰ ਗੁਰਤਾਗੱਦੀ ਦੀ ਕਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸੌਂਪਣ ਦਾ ਫੈਸਲਾ ਕੀਤਾ ਸੀ।

ਜਿਸ ਥਾਂ ਗੁਰੂ ਸਾਹਿਬ ਦੀ ਸ਼ਹਾਦਤ ਹੋਈ ਉਹ ਅਸਥਾਨ ਪਾਕਿਸਤਾਨ ਦੇ ਲਾਹੌਰ ਦੇ ਕਿਲ੍ਹੇ ਪਾਸ ਸੁਭਾਇਮਾਨ ਹੈ। ਇੱਥੇ ਹੀ ਮੁਗਲ ਬਾਦਸ਼ਾਹ ਜਹਾਂਗੀਰ ਦੇ ਹੁਕਮ ਤੇ 30 ਮਈ 1606 ਨੂੰ ਗੁਰੂ ਸਾਹਿਬ ਸ਼ਹੀਦ ਕੀਤੇ ਗਏ ਸਨ। ਗੁਰੂ ਹਰਗੋਬਿੰਦ ਸਾਹਿਬ ਨੇ ਪਹਿਲਾਂ ਆ ਕੇ ਇੱਥੇ 1621 ‘ਚ ਗੁਰਦੁਆਰਾ ਸਾਹਿਬ ਬਣਾਇਆ। ਬਾਅਦ ਵਿੱਚ ਮਾਹਾਰਾਜਾ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਜਿੱਥੇ ਬਹੁਤ ਹੀ ਸੁੰਦਰ ਗੁਰਦੁਆਰਾ ਸਾਹਿਬ ਤਾਮੀਰ ਕੀਤਾ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget