Shaheedi jod mela 2023: ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਫਤਿਹਗੜ੍ਹ ਸਾਹਿਬ ਪਹੁੰਚ ਰਹੀ ਸੰਗਤ, ਲਾਏ ਕਈ ਤਰ੍ਹਾਂ ਦੇ ਲੰਗਰ
Shaheedi jod mela 2023: ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ‘ਚ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ‘ਤੇ ਵੱਡੀ ਗਿੱਣਤੀ ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਾਏ ਜਾ ਰਹੇ ਹਨ।
Shaheedi jod mela 2023: ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ‘ਚ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ‘ਤੇ ਵੱਡੀ ਗਿੱਣਤੀ ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ।
ਉੱਥੇ ਹੀ ਵੱਖ-ਵੱਖ ਸੰਪਰਦਾਵਾਂ ਵੱਲੋਂ ਸ਼ਹੀਦਾਂ ਦੇ ਪਾਵਨ ਅਸਥਾਨ ‘ਤੇ ਵੱਖ-ਵੱਖ ਪ੍ਰਕਾਰ ਦੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।
ਇਨ੍ਹਾਂ ਸੇਵਾਵਾਂ ਤਹਿਤ ਫਤਿਹ ਨਿਸ਼ਾਨ ਭਵਨ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਅਤੇ ਭਾਈ ਗੁਰਪ੍ਰੀਤ ਸਿੰਘ ਜੀ ਮਣੀ ਵੱਲੋਂ ਸ਼ਹੀਦਾਂ ਦੇ ਇਸ ਪਾਵਨ ਅਸਥਾਨ 'ਤੇ ਦਸਤਾਰਾਂ ਦਾ ਲੰਗਰ ਲਗਾਇਆ ਗਿਆ।
ਜਿੱਥੇ ਇਸ ਭਵਨ 'ਚ ਸ਼ਹੀਦੀ ਪੰਦਰਵਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਸਾਲ 20 ਦਸੰਬਰ ਤੋਂ 5 ਜਨਵਰੀ ਤੱਕ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਕਈ ਪ੍ਰਕਾਰ ਦੇ ਲੰਗਰ ਲਾਏ ਜਾਂਦੇ ਹਨ।
ਉੱਥੇ ਹੀ ਇਸ ਵਾਰ ਦਸਤਾਰਾਂ ਦੇ ਇਸ ਲੰਗਰ ' ਚ ਸੜਕਾਂ ਉੱਤੇ ਲੰਬੀਆਂ ਕਤਾਰਾ ਲਾਈਨਾਂ ਲੱਗ ਗਈਆਂ ਸਨ। ਛੋਟੇ ਬਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਦਸਤਾਰਾਂ ਸਜਾਉਣ ਨੂੰ ਲੈਕੇ ਉਤਸ਼ਾਹ ਵੇਖਦਿਆਂ ਹੀ ਬਣਦਾ ਸੀ।
ਇਸ ਦਰਮਿਆਨ ਕਈ ਨੌਜਵਾਨਾਂ ਦੇ ਅੱਖਾਂ ‘ਚ ਦਸਤਾਰਾਂ ਸਜਾਉਂਦੇ ਵੇਲੇ ਅੱਖਾਂ ਚ ਹੰਝੂ ਸਨ। ਇਸ ਦੇ ਨਾਲ ਹੀ ਦਸਤਾਰ ਸਜਾਉਂਦਿਆਂ ਇਹ ਪ੍ਰਣ ਵੀ ਕੀਤਾ ਕਿ ਉਹ ਹੁਣ ਨਸ਼ਾ ਤਿਆਗ ਕੇ ਗੁਰੂ ਵਾਲੇ ਬਣਨਗੇ ਅਤੇ ਹੁਣ ਤੋਂ ਨਾ ਤਾਂ ਕੇਸਾਂ ਦੀ ਬੇਅਦਬੀ ਕਰਨਗੇ ਅਤੇ ਰੋਜ਼ ਦਸਤਾਰ ਸਜਾਉਣਗੇ।
ਇਹ ਵੀ ਪੜ੍ਹੋ: Nagar kirtan in Macchiwara sahib: ਮਾਛੀਵਾਡ਼ਾ ਸਾਹਿਬ ਜੋਡ਼ ਮੇਲ ’ਤੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ, SGPC ਪ੍ਰਧਾਨ ਨੇ ਕੀਤੀ ਸ਼ਿਰਕਤ