Amritsar News: ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ 10 ਮਿੰਟ ਲਈ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ।


ਇਸ ਮੌਕੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।


ਇਸ ਮੌਕੇ ਦੀਵਾਨ ਟੋਡਰ ਮਲ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਸਸਕਾਰ ਲਈ ਜ਼ਮੀਨ ਮੁੱਲ ਖਰੀਦ ਕੇ ਗੁਰੂ ਘਰ ਦੀ ਸੇਵਾ ਕੀਤੀ ਤੇ ਸ਼ਹਾਦਤ ਪ੍ਰਾਪਤ ਕੀਤੀ। ਇਸ ਮੌਕੇ ਅਕਾਲ ਤਖ਼ਤ ਵਿਖੇ ਵੀ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।


ਉਧਰ, ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ (Guru Gobind Singh) ਦੇ ਛੋਟੇ ਸਾਹਿਬਜ਼ਾਦਿਆਂ (chhote sahibzade) ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਤੀਜੇ ਦਿਨ ਸਪਾਪਤੀ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹਨ। ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋ ਰਿਹਾ ਹੈ।


ਇਹ ਵੀ ਪੜ੍ਹੋ: Elon Musk's X: ਕਰਮਚਾਰੀਆਂ ਨੇ $5 ਮਿਲੀਅਨ ਤੋਂ ਵੱਧ ਦੇ ਬੋਨਸ ਦਾ ਭੁਗਤਾਨ ਕਰਨ 'ਚ ਅਸਫਲ ਰਹਿਣ ਲਈ ਐਕਸ 'ਤੇ ਕੀਤਾ ਮੁਕੱਦਮਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Grok AI: ਐਲੋਨ ਮਸਕ ਦਾ GrokAI ਭਾਰਤ ਵਿੱਚ ਉਪਲਬਧ, ਸਬਸਕ੍ਰਿਪਸ਼ਨ ChatGPT ਨਾਲੋਂ ਮਹਿੰਗੀ