Shaheedi Jor mela 2023: ਪਰਿਵਾਰ ਵਿਛੋੜੇ ਦੀ ਦਾਸਤਾਨ ਬਿਆਨ ਕਰੇਗਾ 'ਸਫ਼ਰ-ਏ-ਸ਼ਹਾਦਤ'
Shaheedi Jor mela 2023: ਇਸ ਸਬੰਧੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਮਗਰੋਂ ਸਿਰਸਾ ਨਦੀ ਕਿਨਾਰੇ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨਾਲੋਂ ਵਿਛੜਨ ਦੀ ਘਟਨਾ ਸਬੰਧੀ 21 ਦਸੰਬਰ ਨੂੰ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਕਰਵਾਇਆ ਜਾ ਰਿਹਾ ਹੈ।
Shaheedi Jor mela 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਮਗਰੋਂ ਸਿਰਸਾ ਨਦੀ ਕਿਨਾਰੇ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨਾਲੋਂ ਵਿਛੜਨ ਦੀ ਘਟਨਾ ਸਬੰਧੀ 21 ਦਸੰਬਰ ਨੂੰ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਕਥਾਵਾਚਕ ਸੁਖਵਿੰਦਰ ਸਿੰਘ ਥਲੀ ਕਲਾਂ ਨੇ ਦੱਸਿਆ ਕਿ ਸਿਰਸਾ ਨਦੀ ਕਿਨਾਰੇ ਹੋਈ ਜੰਗ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਤੇ ਗੁਰੂ ਜੀ ਦੇ ਪਰਿਵਾਰ ਵਿਛੋੜੇ ਦੀ ਘਟਨਾ ਦੀ ਯਾਦ ਵਿੱਚ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਦੀ ਦੇਖਰੇਖ ਹੇਠ 21 ਦਸੰਬਰ ਸ਼ਾਮ ਤੋਂ 22 ਦਸੰਬਰ ਤੱਕ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਜਾਵੇਗਾ। ਸਮਾਗਮ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : Tarot Card Horoscope: ਤੁਲਾ, ਧਨੁ, ਕੁੰਭ ਰਾਸ਼ੀ ਵਾਲੇ ਅੱਜ ਆਪਣੇ ਟੀਚੇ ਨੂੰ ਕਰ ਸਕਦੇ ਨੇ ਹਾਸਿਲ, ਸਾਰੀਆਂ ਰਾਸ਼ੀਆਂ ਦਾ ਜਾਣੋ ਟੈਰੋ ਕਾਰਡ ਤੋਂ ਰਾਸ਼ੀਫਲ
ਉਨ੍ਹਾਂ ਦੱਸਿਆ ਕਿ 22 ਦਸੰਬਰ ਨੂੰ ਸਵੇਰੇ ਪੈਦਲ ਸਫਰ-ਏ-ਸ਼ਹਾਦਤ ਮਾਰਚ ਕੱਢਿਆ ਜਾਵੇਗਾ ਜੋ ਪਿੰਡ ਮਾਜਰੀ ਗੁੱਜਰਾਂ, ਕੋਟਬਾਲਾ, ਆਸਪੁਰ ਤੋਂ ਹੁੰਦਾ ਹੋਇਆ ਸਿਰਸਾ ਨਦੀ ਪਾਰ ਕਰਨ ਉਪਰੰਤ ਰਣਜੀਤਪੁਰਾ ਰਾਹੀਂ ਯਾਦਗਾਰ ਛੰਨ ਬਾਬਾ ਕੁੰਮਾ ਮਾਸ਼ਕੀ ਜੀ ਚੱਕ ਢੇਰਾ ਤੱਕ ਪੁੱਜੇਗਾ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ
ਇਸ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਚਮਕੌਰ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇੱਥੋਂ ਦੇ ਸਾਰੇ ਗੁਰਦੁਆਰਿਆਂ ਵਿੱਚ ਅੱਜ ਸ੍ਰੀ ਅਖੰਡ ਪਾਠ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ : Last Day of the Year 2023 : ਸਾਲ ਦਾ ਆਖ਼ਰੀ ਦਿਨ 12/31/23: ਤੁਹਾਡੇ ਲਈ ਕਿਉਂ ਹੈ ਖ਼ਾਸ ਇਹ ਤਰੀਕ?, ਆਓ ਜਾਣਦੇ ਹਾਂ ਇਸ ਦਾ ਮਹੱਤਵ