Shaheedi Jor mela 2023: ਵੱਡੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ, ਸਾਦੇ ਲੰਗਰ ਲਾਉਣ ਦੀ ਅਪੀਲ
Shaheedi Jor mela:ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਚਮਕੌਰ ਸਾਹਿਬ ਵਿਖੇ 3 ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ ਹੋ ਰਹੇ ਹਨ।
Shaheedi Jor mela 2023: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ (vadde sahibzade) ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਚਮਕੌਰ ਸਾਹਿਬ (Chamkaur Sahib) ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇੱਥੋਂ ਦੇ ਸਾਰੇ ਗੁਰਦੁਆਰਿਆਂ ਵਿੱਚ ਅੱਜ ਸ੍ਰੀ ਅਖੰਡ ਪਾਠ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ।
ਹਾਸਲ ਜਾਣਕਾਰੀ ਮੁਤਾਬਕ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤ ਦੀ ਆਮਦ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤ ਲਈ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸ਼ਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਲੰਗਰ ਲਗਾਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਾਦੇ ਲੰਗਰ ਲਗਾਉਣ ਦੀ ਅਪੀਲ ਕੀਤੀ ਗਈ ਹੈ।
ਇਸੇ ਦੌਰਾਨ ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਐਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਹਰਸ਼ ਮੋਹਣ ਗੌਤਮ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਨਿਹੰਗ ਸਿੰਘਾਂ ਦੀ ਠਹਿਰ ਨੇੜੇ ਵੀ ਪੁਲਿਸ ਮੁਲਾਜ਼ਮ ਡਿਊਟੀ ਦੇਣਗੇ। ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ