Shaheedi Jor Mela 2023: ਸਿੱਖ ਇਤਿਹਾਸ ਦੇ ਖੂਨ ਨਾਲ ਭਿੱਜੇ ਪੰਨਿਆਂ ਵਿੱਚ 6-7 ਪੋਹ ਭਾਵ 21 ਤੇ 22 ਦਸੰਬਰ ਦੀ ਦਰਮਿਆਨੀ ਰਾਤ ਦਾ ਜ਼ਿਕਰ ਛਿੜਦਿਆਂ ਹੀ ਰੂਹ ਕੰਬ ਉੱਠਦੀ ਹੈ। ਇਹ ਉਹ ਦਰਦਨਾਕ ਰਾਤ ਸੀ ਜਦੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੱਸਦੀ-ਵੱਸਦੀ ਅਨੰਦਾਂ ਦੀ ਪੁਰੀ ਨੂੰ ਸਦਾ ਲਈ ਛੱਡ ਦਿੱਤਾ ਸੀ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸਾਰੇ ਪਰਿਵਾਰ ਤੇ ਸਿੰਘਾਂ ਸਮੇਤ ਰੋਪੜ ਵਾਲੇ ਪਾਸੇ ਚਾਲੇ ਪਾ ਦਿੱਤੇ ਜਿੱਥੇ ਮੁਗਲ ਹਕੂਮਤ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। 



ਗੁਰੂ ਸਾਹਿਬ ਵੱਲੋਂ ਅਨੰਦਪੁਰ ਸਾਹਿਬ ਦੀ ਯਾਦ ਨੂੰ ਛੱਡਣ ਦੇ ਬੈਰਾਗਮਈ ਪਲਾਂ ਨੂੰ ਸਿੱਖ ਕੌਮ ਵੱਲੋਂ ਯਾਦ ਕਰਦਿਆਂ ਹਰ ਸਾਲ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਕਿਲ੍ਹਾ ਛੋੜ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਸੰਗਤਾਂ ਇਨ੍ਹਾਂ ਬੈਰਾਗਮਈ ਪਲਾਂ ਨੂੰ ਯਾਦ ਕਰਦਿਆਂ ਭਾਵੁਕ ਹੋ ਜਾਂਦੀਆਂ ਹਨ। ਅੱਜ ਅੰਮ੍ਰਿਤ ਵੇਲੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਕਿਲ੍ਹੇ ਵਿੱਚੋਂ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਰਵਾਨਗੀ ਹੋਈ।


ਗੌਰਤਲਬ ਹੈ ਕਿ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਏ ਇਸ 29ਵੇਂ ਅਲੌਕਿਕ ਦਸ਼ਮੇਸ਼ ਪੈਦਲ ਮਾਰਚ ਦੀ ਸਮਾਪਤੀ ਗੁਰਦੁਆਰਾ ਮਹਿੰਦੀਆਣਾ ਸਾਹਿਬ ਵਿਖੇ ਪੁੱਜ ਕੇ ਹੋਵੇਗੀ। ਬਾਬਾ ਜੋਰਾ ਸਿੰਘ ਲੱਖਾ ਤੋਂ ਬਾਅਦ ਬਾਬਾ ਕੁਲਵੰਤ ਸਿੰਘ ਲੱਖਾ ਵੱਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦੀ ਯਾਦ ਵਿੱਚ ਇਹ ਪੈਦਲ ਮਾਰਚ ਸਜਾਇਆ ਜਾਂਦਾ ਹੈ।  



ਪੰਥਕ ਸ਼ਖਸੀਅਤਾਂ ਵੱਲੋਂ ਜਿੱਥੇ ਇਸ ਅਲੋਕਿਕ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ, ਉੱਥੇ ਪੰਜਾਬ ਸਰਕਾਰ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੱਡੀ ਪੱਧਰ ਤੇ ਮਨਾਇਆ ਜਾ ਰਿਹਾ ਹੈ।


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ