ਚੰਡੀਗੜ੍ਹ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅੰਦਰ ਪੀ.ਐੱਮ.ਯੂ ਕਰਮਚਾਰੀਆਂ ਵੱਲੋਂ ਨਿੰਦਣਯੋਗ ਹਰਕਤ ਕੀਤੀ ਗਈ ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।ਇਨ੍ਹਾਂ ਤਸਵੀਰਾਂ 'ਚ ਕਰਮਚਾਰੀ ਗੁਰਦੁਆਰਾ ਸਾਹਿਬ ਅੰਦਰ ਨੱਚ ਰਹੇ ਹਨ।ਇਸ ਹਰਕਤ ਮਗਰੋਂ ਸਿੱਥ ਭਾਈਚਾਰੇ 'ਚ ਕਾਫੀ ਰੋਸ ਹੈ।ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਪੂਰੀ ਘਟਨਾ ਦਾ ਸਖ਼ਤ ਸ਼ਬਦਾਂ 'ਚ ਵਿਰੋਧ ਕੀਤਾ ਹੈ।


ਮਨਜਿੰਦਰ ਸਿਰਸਾ ਨੇ ਟਵੀਟ ਕਰ ਕਿਹਾ, "ਇਹ ਨਿੰਦਣਯੋਗ ਅਤੇ ਮੰਦਭਾਗਾ ਹੈ। ਅਸੀਂ ਉਹਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਾਂ ਤਾਂ ਜੋ ਲੋਕ ਭਵਿੱਖ ਵਿੱਚ ਧਾਰਮਿਕ ਸਥਾਨ ਤੇ ਦੁਰਵਿਵਹਾਰ ਕਰਨ ਤੋਂ ਪਰਹੇਜ਼ ਕਰਨ।"



ਸਿਰਸਾ ਨੇ ਅਗੇ ਕਿਹਾ, "ਕਰਤਾਰਪੁਰ ਸਾਹਿਬ ਪਾਕਿਸਤਾਨ ਪੀ.ਐੱਮ.ਯੂ, ਦੇ ਕਰਮਚਾਰੀਆਂ ਵੱਲੋਂ ਧਾਰਮਿਕ ਸਥਾਨ 'ਤੇ ਨੱਚਣ ਵਾਲੇ ਲੋਕਾਂ ਦੀ ਨਿੰਦਾ ਕਰਦੇ ਹਾਂ।ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦਾ ਪ੍ਰਬੰਧ ਇੱਕ ਗੈਰ-ਸਿੱਖ ਸੰਸਥਾ ਅਤੇ ਗੈਰ-ਸਿੱਖ ਟੀਮਾਂ ਨੂੰ ਦਿੱਤਾ ਹੈ ਜੋ ਨਾ ਤਾਂ ਸਾਡੀ ਰਹਿਤ ਮਰਿਯਾਦਾ ਤੋਂ ਜਾਣੂ ਹਨ ਅਤੇ ਨਾ ਹੀ ਸਿੱਖਾਂ ਦੇ ਜੀਵਨ ਢੰਗ ਦਾ ਸਤਿਕਾਰ ਕਰਦੇ ਹਨ।"


ਮਨਜਿੰਦਰ ਸਿਰਸਾ ਨੇ ਕਿਹਾ, "ਅਸੀਂ ਮੰਗ ਕਰਦੇ ਹਾਂ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਨਿੰਦਣਯੋਗ ਹਰਕਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਸੀਂ ਪਾਕਿਸਤਾਨ ਸਰਕਾਰ ਨੂੰ ਵੀ ਬੇਨਤੀ ਕਰਦੇ ਹਾਂ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ PSGPC ਨੂੰ ਸੌਂਪਿਆ ਜਾਵੇ। ਇੱਕ ਗੈਰ-ਸਿੱਖ ਪੀਐਮਯੂ ਨੂੰ ਇਸ ਪਵਿੱਤਰ ਸਥਾਨ ਦਾ ਪ੍ਰਬੰਧਨ ਨਹੀਂ ਕਰਨਾ ਚਾਹੀਦਾ।"


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ