ਅੰਮ੍ਰਿਤਸਰ: ਨਾਨਕਸ਼ਾਹੀ ਕੈਲੰਡਰ ਮੁਤਾਬਕ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ (Guru Arjan Dev Ji) ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਉਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (Gobind Singh Longowal) ਨੇ 5ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ‘ਚ ਰਹਿ ਕੇ ਹੀ ਗੁਰਬਾਣੀ ਪਾਠ ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਤੇ 5ਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮਈ ਦੇ ਅਗਲੇ ਦਿਨਾਂ ਤੇ ਜੂਨ ਵਿੱਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿੱਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ। ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।
ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿੱਚ ਹੀ ਮਨਾਇਆ ਜਾਵੇਗਾ।
ਇਸ ਮੌਕੇ ਭਲਕੇ 26 ਮਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਬਹੁਤਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਪੰਚਮ ਪਾਤਸ਼ਾਹ ਜੀ ਨਾਲ ਸਬੰਧਤ ਹੋਰਨਾਂ ਗੁਰਦੁਆਰਿਆਂ ਵਿੱਚ ਵੀ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿੱਚ ਹੀ ਮਨਾਇਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
5ਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਖਾਸ ਅਪੀਲ
ਏਬੀਪੀ ਸਾਂਝਾ
Updated at:
25 May 2020 04:50 PM (IST)
ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਅਜੇ ਤੱਕ ਸਰਕਾਰਾਂ ਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ।
ਪੁਰਾਣੀ ਤਸਵੀਰ
- - - - - - - - - Advertisement - - - - - - - - -