(Source: ECI/ABP News)
Hola Mohalla news: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਰਵਾਏ ਗੱਤਕੇ ਦੇ ਮੁਕਾਬਲੇ, ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ
Hola mohalla news: ਸਾਬਕਾ ਜਥੇਦਾਰ ਗੁਰਬਚਨ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਬਲਬੀਰ ਸਿੰਘ ਪ੍ਰਮੁੱਖ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਿੱਖ ਵਿਰਾਸਤ ਦੀ ਸ਼ਾਨਮਤੀ ਸ਼ਾਸਤਰ ਕਲਾ ਦੀ ਸੰਭਾਲ ਲਈ ਨਿਰੰਤਰ ਯਤਨਸ਼ੀਲ ਹੈ।
![Hola Mohalla news: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਰਵਾਏ ਗੱਤਕੇ ਦੇ ਮੁਕਾਬਲੇ, ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ Shiromani Panth Akali Budha Dal organizes gatka competition, gives prize of crores of rupees to winning team Hola Mohalla news: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਰਵਾਏ ਗੱਤਕੇ ਦੇ ਮੁਕਾਬਲੇ, ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ](https://feeds.abplive.com/onecms/images/uploaded-images/2024/03/25/824a2fdc8ddbb33fc9cba814ea6ca9251711380299275647_original.png?impolicy=abp_cdn&imwidth=1200&height=675)
Hola mohalla news: ਹੋਲੇ ਮਹੱਲੇ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਬਲਬੀਰ ਸਿੰਘ 96 ਕਰੋੜ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਅੰਤਰਰਾਸ਼ਟਰੀ ਗੱਤਕਾ ਮੁਕਾਬਲਾ ਕਰਵਾਇਆ ਗਿਆ।
ਇਨ੍ਹਾਂ 20 ਟੀਮਾਂ ਵਿੱਚ ਸਿੰਘਾਂ ਨੇ ਆਪਣੇ ਜ਼ੌਹਰ ਦਿਖਾਏ। ਮੁਕਾਬਲਿਆਂ ਦੇ ਦੂਜੇ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਵੀ ਜੇਤੂਆਂ ਨੂੰ ਸਨਮਾਨਿਤ ਕੀਤਾ।
ਸਾਬਕਾ ਜਥੇਦਾਰ ਗੁਰਬਚਨ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਬਲਬੀਰ ਸਿੰਘ ਪ੍ਰਮੁੱਖ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਿੱਖ ਵਿਰਾਸਤ ਦੀ ਸ਼ਾਨਮਤੀ ਸ਼ਾਸਤਰ ਕਲਾ ਦੀ ਸੰਭਾਲ ਲਈ ਨਿਰੰਤਰ ਯਤਨਸ਼ੀਲ ਹੈ। ਬਲਬੀਰ ਸਿੰਘ ਨੇ ਗੱਤਕੇ ਦੇ ਜ਼ੌਹਰ ਦਿਖਾਉਣ ਵਾਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਸਨਮਾਨਿਤ ਕੀਤਾ।
ਦੱਸ ਦਈਏ ਕਿ ਹੋਲੇ ਮੁਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਹਰ ਸਾਲ ਗੱਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੇ ਲੋਕ ਇਸ ਮਾਰਸ਼ਲ ਆਰਟ ਦੀ ਪੇਸ਼ਕਾਰੀ ਦੇਖ ਸਕਣ ਅਤੇ ਪ੍ਰਾਚੀਨ ਮਾਰਸ਼ਲ ਆਰਟ ਬਾਰੇ ਜਾਣ ਸਕਣ।
ਇਹ ਵੀ ਪੜ੍ਹੋ: Hoshiarpur news: ਔਰਤ ਦੇ ਕਤਲ ਮਾਮਲੇ 'ਚ 4 ਲੋਕ ਗ੍ਰਿਫ਼ਤਾਰ, ਸਾਹਮਣੇ ਆਈ ਕਤਲ ਦੀ ਵਜ੍ਹਾ, ਪੜ੍ਹੋ ਪੂਰਾ ਮਾਮਲਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)