ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਵਸ’'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਿਆਂਪੂਰਨ ਅਤੇ ਸੰਮਲਿਤ ਸਮਾਜ ਦੇ ਵਿਚਾਰਾਂ ਨੂੰ ਯਾਦ ਕੀਤਾ। 1621 ਵਿਚ ਜਨਮੇ ਨੌਵੇਂ ਸਿੱਖ ਗੁਰੂ, ਤੇਗ ਬਹਾਦਰ ਜੀ, 1675 ਵਿਚ ਦਿੱਲੀ ਵਿਚ ਸ਼ਹੀਦ ਹੋਏ ਸੀ।
ਪੀਐਮ ਮੋਦੀ ਨੇ ਪੰਜਾਬੀ ਭਾਸ਼ਾ 'ਚ ਟਵੀਟ ਕੀਤਾ
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ।ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ, ਮਹਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮੈਂ ਨਮਨ ਕਰਦਾ ਹਾਂ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕਰਦਾ ਹਾਂ।"


ਦੱਸ ਦੇਈਏ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਦਸ ਗੁਰੂਆਂ ਵਿਚੋਂ ਨੌਵੇਂ ਗੁਰੂ ਸਨ। ਉਹ 17 ਵੀਂ ਸਦੀ (1621 ਤੋਂ 1675) ਦੇ ਦੌਰਾਨ ਰਹੇ ਅਤੇ ਸਿੱਖ ਧਰਮ ਦਾ ਪ੍ਰਚਾਰ ਕੀਤਾ। ਉਹ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਿਤਾ ਵੀ ਸੀ। ਉਨ੍ਹਾਂ ਦਾ ਗੁਰੂ ਵਜੋਂ ਕਾਰਜਕਾਲ 1665 ਤੋਂ 1675 ਤੱਕ ਰਿਹਾ। ਉਨ੍ਹਾਂ ਨੇ ਪੂਰੇ ਉੱਤਰ ਭਾਰਤ ਅਤੇ ਪੂਰਬੀ ਭਾਰਤ ਦੀ ਯਾਤਰਾ ਕੀਤੀ ਅਤੇ ਧਰਮ ਦਾ ਪ੍ਰਚਾਰ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮੁਗਲ ਸਾਮਰਾਜ ਦੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਨੇ ਆਪਣੇ ਪੈਰੋਕਾਰਾਂ ਦੇ ਵਿਸ਼ਵਾਸ ਅਤੇ ਧਾਰਮਿਕ ਆਜ਼ਾਦੀ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ। ਇਸ ਕਾਰਨ ਕਰਕੇ, ਉਨ੍ਹਾਂ ਨੂੰ ਸਤਿਕਾਰ ਨਾਲ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ।ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵਿਸ਼ਵ ਦੇ ਇਤਿਹਾਸ ਵਿੱਚ ਸਰਵ ਉੱਚ ਅਹੁਦਾ ਹੈ।