ਚੰਡੀਗੜ੍ਹ: ਹੇਮਕੁੰਟ ਸਾਹਿਬ ਦੀ ਯਾਤਰਾ ਇੱਕ ਵਾਰ ਫਿਰ ਤੋਂ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉੱਤਰਾਖੰਡ ਦੇ ਚਮੋਲੀ ਦੇ ਹੇਮਕੁੰਟ ਸਾਹਿਬ ਗੁਰਦੁਆਰੇ ਦੀ ਯਾਤਰਾ 10 ਮਈ ਤੋਂ ਸ਼ੁਰੂ ਹੋਣੀ ਸੀ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਨੇ ਇਸ ਯਾਤਰਾ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਯਾਤਰਾ ਦੀ ਨਵੀਂ ਤਰੀਕ ਬਾਰੇ ਜਾਣਕਾਰੀ ਅਜੇ ਨਹੀਂ ਦਿੱਤੀ ਗਈ।


ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ, “ਮੌਜੂਦਾ ਸਥਿਤੀ ਵਿੱਚ ਜਿਸ ਤਰੀਕੇ ਨਾਲ ਕੋਰੋਨਾ ਕਰਕੇ ਦੇਸ਼ ਖ਼ਤਰੇ ਵਿੱਚ ਹੈ, ਇਸ ਕਹਿਰ ਨੂੰ ਦੇਖਦਿਆਂ ਹੇਮਕੁੰਡ ਯਾਤਰਾ ਸ਼ੁਰੂ ਕਰਨਾ ਸਹੀ ਨਹੀਂ ਹੋਵੇਗਾ। ਅਜਿਹੀ ਸਥਿਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ ਲਾਗ ਫੈਲਣ ਦਾ ਕਾਰਨ ਬਣ ਸਕਦਾ ਹੈ। ਇਸ ਲਈ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਕੋਰੋਨਾ ਘਟ ਜਾਣ ਤੋਂ ਬਾਅਦ ਯਾਤਰਾ ਲਈ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ।”




ਦੱਸ ਦਈਏ ਕਿ ਸਿੱਖ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 10 ਮਈ ਨੂੰ ਖੋਲ੍ਹੇ ਜਾਣੇ ਸੀ। ਹੇਮਕੁੰਟ ਯਾਤਰਾ ਲਈ ਮੈਨੇਜਮੈਂਟ ਟਰੱਸਟ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸੀ, ਪਰ ਹੁਣ ਯਾਤਰਾ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦਾ ਹੇਮਕੁੰਟ ਸਾਹਿਬ ਗੁਰਦੁਆਰਾ 15 ਹਜ਼ਾਰ 200 ਫੁੱਟ ਦੀ ਉਚਾਈ 'ਤੇ ਸਥਿਤ ਹੈ।


ਇਹ ਵੀ ਪੜ੍ਹੋਕੋਰੋਨਾ ਖਿਲਾਫ ਜੰਗ ਲਈ GOOGLE ਦੇ ਸੁੰਦਰ ਪਿਚਾਈ ਵੱਲੋਂ 135 ਕਰੋੜ ਰੁਪਏ ਦੀ ਰਾਹਤ ਦਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904