ਅੰਮ੍ਰਿਤਸਰ: ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਮਾਝਾ ਤੇ ਦੁਆਬਾ ਖੇਤਰ ਨਾਲ ਸਬੰਧਤ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਧਾਰਮਿਕ ਅਧਿਆਪਕਾ ਦੀ ਇਕੱਤਰਤਾ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਹੋਈ। ਇਸ ਮੌਕੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਆਨਲਾਈਨ ਵਿਧੀ ਰਾਹੀਂ ਬੱਚਿਆਂ ਨਾਲ ਰਾਬਤਾ ਬਣਾ ਕੇ ਤੈਅ ਧਾਰਮਿਕ ਸਿਲੇਬਸ ਪੂਰਾ ਕਰਨ ਲਈ ਕਿਹਾ ਗਿਆ।


ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸੂਬਿਆਂ ਅੰਦਰ ਪਹਿਲਾਂ ਤੋਂ ਹੀ ਆਨਲਾਈਨ ਧਾਰਮਿਕ ਕੈਂਪ ਵੀ ਲਾਏ ਜਾ ਰਹੇ ਹਨ। ਹੁਣ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਉਨ੍ਹਾਂ ਦਾ ਧਾਰਮਿਕ ਸਿਲੇਬਸ ਪੂਰਾ ਕਰਨ ਲਈ ਵੀ ਇਹ ਵਿਧੀ ਅਪਣਾਈ ਜਾਵੇਗੀ।


ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ

ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਇਕੱਤਰਤਾ ਦੌਰਾਨ ਧਾਰਮਿਕ ਅਧਿਆਪਕਾ ਨੂੰ ਕਿਹਾ ਕਿ ਆ ਰਹੀਆਂ ਸ਼ਤਾਬਦੀਆਂ ਸਬੰਧੀ ਇਤਿਹਾਸ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਜਾਵੇ, ਤਾਂ ਜੋ ਉਹ ਆਪਣੇ ਵਿਰਸੇ ਤੇ ਸਿੱਖ ਧਰਮ ਇਤਿਹਾਸ ਦੀਆਂ ਸ਼ਤਾਬਦੀਆਂ ਬਾਰੇ ਜਾਗਰੂਕ ਹੋ ਸਕਣ।




ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ ਸਕੂਲਾਂ, ਕਾਲਜਾਂ ਵਿੱਚ ਛੁੱਟੀਆਂ ਹੋਣ ਕਰਕੇ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਕਲਾਸਾਂ ਲਾਈਆਂ ਜਾਣ। ਉਨ੍ਹਾਂ ਨੂੰ ਗੁਰਬਾਣੀ, ਇਤਿਹਾਸ ਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਵੇ। ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਬੱਚਿਆਂ ਨਾਲ ਨਿਰੰਤਰ ਰਾਬਤਾ ਕਾਇਮ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਧਾਰਮਿਕ ਸਿਲੇਬਸ ਦੀ ਪੂਰਤੀ ਪ੍ਰਤੀ ਲਗਾਤਾਰਤਾ ਬਣੀ ਰਹੇ। ਇਕੱਤਰਤਾ ਦੌਰਾਨ ਵੱਖ-ਵੱਖ ਧਾਰਮਿਕ ਅਧਿਆਪਕਾਂ ਨੇ ਵੀ ਆਪੋ-ਆਪਣੇ ਸੁਝਾਅ ਤੇ ਵਿਚਾਰ ਪੇਸ਼ ਕੀਤੇ।



Education Loan Information:

Calculate Education Loan EMI