ਪੜਚੋਲ ਕਰੋ

Punjab News: ਪੰਥਕ ਸਿਆਸਤ 'ਚ ਉਬਾਲ! ਸਿੱਖ ਜਥੇਬੰਦੀਆਂ ਦੇ ਲੀਡਰ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇ

Punjab News: ਤਖਤਾਂ ਦੇ ਜਥੇਦਾਰ ਹਟਾਉਣ ਤੇ ਨਵੀਆਂ ਨਿਯੁਕਤੀਆਂ ਮਗਰੋਂ ਪੰਥਕ ਸਿਆਸਤ ਵਿੱਚ ਉਬਾਲ ਆ ਗਿਆ ਹੈ। ਸਿੱਖਾਂ ਅੰਦਰ ਰੋਹ ਨੂੰ ਵੇਖਦਿਆਂ ਪੰਥਕ ਧਿਰਾਂ ਸਰਗਰਮ ਹੋ ਗਈਆਂ ਹਨ।

Punjab News: ਤਖਤਾਂ ਦੇ ਜਥੇਦਾਰ ਹਟਾਉਣ ਤੇ ਨਵੀਆਂ ਨਿਯੁਕਤੀਆਂ ਮਗਰੋਂ ਪੰਥਕ ਸਿਆਸਤ ਵਿੱਚ ਉਬਾਲ ਆ ਗਿਆ ਹੈ। ਸਿੱਖਾਂ ਅੰਦਰ ਰੋਹ ਨੂੰ ਵੇਖਦਿਆਂ ਪੰਥਕ ਧਿਰਾਂ ਸਰਗਰਮ ਹੋ ਗਈਆਂ ਹਨ। ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਲੀਡਰਾਂ ਨੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ। ਨੁਮਾਇੰਦਿਆਂ ਨੇ ਸ੍ਰੀ ਅਕਾਲ ਤਖਤ ਦੀ ਪ੍ਰਭੂਸਤਾ ਸੰਪੰਨ ਸੱਤਾ ਸਿੱਖ ਸੰਗਤ ਦੇ ਹੱਥਾਂ ਵਿੱਚ ਦੇਣ ਤੇ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਤੇ ਕਾਰਜ ਖੇਤਰ ਲਈ ਵਿਧੀ ਵਿਧਾਨ ਬਣਾਉਣ ਲਈ ਅਰਦਾਸ ਕੀਤੀ ਹੈ।

ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਅੱਜ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਦਾਸ ਵਿੱਚ ਸ੍ਰੀ ਅਕਾਲ ਤਖਤ ਦੀ ਪ੍ਰਭੂ ਸੱਤਾ ਸੰਪੰਨ ਸੱਤਾ ਵਾਸਤੇ ਇਸ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥ ਵਿੱਚ ਦੇਣ ਦੀ ਜੋਦੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦਾ ਪ੍ਰਬੰਧ ਸਿੱਖ ਸੰਗਤ ਕੋਲ ਨਾ ਹੋਣ ਕਰਕੇ ਅਤੇ ਜਥੇਦਾਰਾਂ ਦੇ ਨਿਯੁਕਤੀ, ਸੇਵਾ ਮੁਕਤੀ ਆਦਿ ਬਾਰੇ ਕੋਈ ਵਿਧੀ ਵਿਧਾਨ ਨਾ ਹੋਣ ਕਾਰਨ ਹੀ ਅੱਜ ਮੌਜੂਦਾ ਹਾਲਾਤ ਪੈਦਾ ਹੋਏ ਹਨ। ਇਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।

ਨਵੇਂ ਥਾਪੇ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅੱਜ ਸਵੇਰੇ ਕੀਤੀ ਗਈ ਸੇਵਾ ਸੰਭਾਲ ਤੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਵਿਧੀ ਵਿਧਾਨ ਨਾ ਹੋਣ ਕਾਰਨ ਹੀ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਦੀ ਸੇਵਾ ਮੁਕਤੀ ਅਤੇ ਨਿਯੁਕਤੀ ਕਿਸੇ ਵਿਧੀ ਵਿਧਾਨ ਤਹਿਤ ਨਾ ਕੀਤੇ ਜਾਣ ਕਾਰਨ ਹੀ ਸੰਗਤ ਵਿੱਚ ਰੋਸ ਹੈ ਤੇ ਇਸੇ ਦਾ ਸਿੱਟਾ ਹੈ ਕਿ ਅੱਜ ਸਵੇਰੇ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕੁਲਦੀਪ ਸਿੰਘ ਦਾ ਸੇਵਾ ਸੰਭਾਲ ਸਮਾਗਮ ਮੂੰਹ ਹਨੇਰੇ ਵਿਚ ਬਿਨਾਂ ਸੰਗਤਾਂ ਅਤੇ ਬਿਨਾਂ ਸਿੱਖ ਜਥੇਬੰਦੀਆਂ ਤੋਂ ਹੀ ਕਰ ਦਿੱਤਾ ਹੈ।

ਜਸਵਿੰਦਰ ਸਿੰਘ ਐਡਵੋਕੇਟ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਜਬਰੀ ਸੇਵਾ ਮੁਕਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਸਿੱਖ ਕੌਮ ਨੂੰ ਇਕਜੁੱਟ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਉਹ ਅਯੋਗ ਹਨ ਤਾਂ ਫਿਰ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ’ਤੇ ਕਿਉਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੋਇਆ ਹੈ ਕਿਉਂਕਿ ਉਹ ਇੱਕ ਸਿਆਸੀ ਜਥੇਬੰਦੀ ਨੂੰ ਲਾਭ ਦੇਣ ਲਈ ਉਨ੍ਹਾਂ ਦੀ ਇੱਛਾ ਮੁਤਾਬਕ ਕੰਮ ਨਹੀਂ ਕਰ ਸਕੇ। ਇਸ ਲਈ ਉਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਅਯੋਗ ਹਨ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget