ਪੜਚੋਲ ਕਰੋ
Advertisement
ਸਿੱਖ ਜਥੇਬੰਦੀਆਂ ਦੀ ਸ਼੍ਰੋਮਣੀ ਕਮੇਟੀ ਸਾਹਮਣੇ ਨਵੀਂ ਵੰਗਾਰ!
ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਮਣੇ ਵੱਡੀ ਵੰਗਾਰ ਖੜ੍ਹੀ ਕੀਤੀ ਹੈ। ਇਨ੍ਹਾਂ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੇ ਕਾਤਲਾਂ ਦੇ ਹੱਕ ਵਿੱਚ ਖੜ੍ਹਨ ਵਾਲੇ ਕਾਂਗਰਸੀਆਂ, ਭਾਜਪਾਈਆਂ, ਬਾਦਲਕਿਆਂ ਤੇ ਆਰਐਸਐਸ ਦੇ ਆਗੂਆਂ ਨੂੰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ’ਤੇ ਹੋ ਰਹੇ ਸਮਾਗਮਾਂ ਵਿਚ ਮੁੱਖ ਮਹਿਮਾਨ ਨਾ ਬਣਾਉਣ।
ਚੰਡੀਗੜ੍ਹ: ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਮਣੇ ਵੱਡੀ ਵੰਗਾਰ ਖੜ੍ਹੀ ਕੀਤੀ ਹੈ। ਇਨ੍ਹਾਂ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੇ ਕਾਤਲਾਂ ਦੇ ਹੱਕ ਵਿੱਚ ਖੜ੍ਹਨ ਵਾਲੇ ਕਾਂਗਰਸੀਆਂ, ਭਾਜਪਾਈਆਂ, ਬਾਦਲਕਿਆਂ ਤੇ ਆਰਐਸਐਸ ਦੇ ਆਗੂਆਂ ਨੂੰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ’ਤੇ ਹੋ ਰਹੇ ਸਮਾਗਮਾਂ ਵਿਚ ਮੁੱਖ ਮਹਿਮਾਨ ਨਾ ਬਣਾਉਣ।
ਇਸ ਬਾਰੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ, ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਲਾਇਰਜ਼ ਫਾਰ ਹਿਊਮਨ ਐਂਡ ਡੈਮੋਕਰੈਟਿਕ ਰਾਈਟਸ ਤੇ ਸਮਾਜ ਸੇਵੀ ਲੋਕਾਂ ਦੀ ਸਾਂਝੀ ਮੀਟਿੰਗ ਹੋਈ। ਇਸ ਦੌਰਾਨ ਪੰਥਕ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਕੀਤੀ ਗਈ ਮੀਟਿੰਗ ਦੌਰਾਨ ਸਿੱਖ ਲੀਡਰਾਂ ਨੇ ਅਕਾਲੀ ਦਲ, ਬੀਜੇਪੀ ਤੇ ਕਾਂਗਰਸ ਨੂੰ ਚੰਗੇ ਰਗੜੇ ਲਾਏ।
ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਨ੍ਹਾਂ ਧਿਰਾਂ ਨੇ ਰਲ ਮਿਲ ਕੇ ਦਰਬਾਰ ਸਾਹਿਬ ’ਤੇ ਫੌਜੀ ਹਮਲਾ, ਝੂਠੇ ਮੁਕਾਬਲੇ, ਖੁਦਕੁਸ਼ੀਆਂ, ਬੇਅਦਬੀਆਂ ਤੇ ਨਸ਼ੇ ਵਰਤਾਏ। ਹੁਣ ਇਹ ਧਿਰਾਂ ਫਿਰ ਰਲ ਕੇ ਗੁਰੂ ਨਾਨਕ ਦੇਵ ਦਾ 500ਵਾਂ ਪ੍ਰਕਾਸ਼ ਦਿਹਾੜਾ ਮਨਾ ਕੇ ਲੋਕਾਈ ਨੂੰ ਧੋਖਾ ਦੇ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੇ ਲੋਕ 25000 ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ਦੀ ਪੜਤਾਲ ਮੰਗ ਰਹੇ ਸਨ ਪਰ ਇਨ੍ਹਾਂ ਧਿਰਾਂ ਨੇ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਗਏ ਗਿਣਤੀ ਦੇ ਲੋਕਾਂ ਨੂੰ ਗੈਰਕਾਨੂੰਨੀ ਢੰਗ ਨਾਲ ਰਿਹਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਰਿਹਾਅ ਕਰਨ ਦੀ ਕਾਰਵਾਈ ਨੂੰ ਗੁਰੂ ਨਾਨਕ ਦੇਵ ਦੀ ਸੇਧ ਅਨੁਸਾਰ ਦੱਸ ਕੇ ਝੂਠ ਬੋਲ ਰਿਹਾ ਹੈ।
ਜਥੇਬੰਦੀਆਂ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਝੂਠੇ ਮੁਕਾਬਲਿਆਂ ਬਾਰੇ ਕੀਤੀ ਬਿਆਨਬਾਜ਼ੀ ਪਾਖੰਡ ਹੈ। ਜਦੋਂਕਿ ਪੂਰੇ 15 ਸਾਲ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ 25 ਹਜ਼ਾਰ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਬਚਾਉਂਦੇ ਰਹੇ ਤੇ ਤਰੱਕੀਆਂ ਦਿੰਦੇ ਰਹੇ ਤੇ ਅਕਾਲੀ ਦਲ ਵਿਚ ਸ਼ਾਮਲ ਕਰਦੇ ਰਹੇ। ਹੁਣ ਵੀ ਹਰਸਿਮਰਤ ਬਾਦਲ ਮੋਦੀ ਮੰਤਰੀ ਮੰਡਲ ਵਿਚ ਬੈਠ ਕੇ ਝੂਠੇ ਮੁਕਾਬਲਿ਼ਆਂ ਦੇ ਦੋਸ਼ੀਆਂ ਨੂੰ ਵਾਰੀ ਵਾਰੀ ਰਿਹਾਅ ਕਰਵਾ ਰਹੀ ਹੈ।
ਜਥੇਬੰਦੀਆਂ ਨੇ ਕਿਹਾ ਕਿ ਇਨ੍ਹਾਂ ਧਿਰਾਂ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ’ਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਰਿਹਾਅ ਕਰਨਾ ਤੇ ਫਿਰ ਇਸ ਨੂੰ ਗੁਰੂ ਸਹਿਬਾਨ ਦੀ ਸੇਧ ਅਨੁਸਾਰ ਦੱਸਣਾ ਅਤਿ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਅਤੇ 25000 ਸਿੱਖ ਨੌਜਵਾਨਾਂ, ਬੀਬੀਆਂ, ਬੱਚਿਆਂ, ਬਜ਼ੁਰਗਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਪ੍ਰਕਾਸ਼ ਦਿਹਾੜੇ ’ਤੇ ਮੁੱਖ ਮਹਿਮਾਨ ਬਣਾਉਣ ਦੀ ਕਾਰਵਾਈ ਸਿੱਖ ਪੰਥ ਦੇ ਜ਼ਖਮਾਂ ’ਤੇ ਹੋਰ ਲੂਣ ਛਿੜਕਣ ਦੇ ਬਰਾਬਰ ਹੈ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਦੇਸ਼
ਪੰਜਾਬ
Advertisement