Amritsar News: ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਸਿੰਘ ਸਾਹਿਬ ਦਾ ਵੱਡਾ ਸਤਿਕਾਰ ਹੈ ਜੋ ਹਮੇਸ਼ਾਂ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਵਿਚ ਕਾਰਜਸ਼ੀਲ ਸ਼ਖ਼ਸੀਅਤਾਂ ਲਈ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮਾਰਗ ਦਰਸ਼ਕ ਬਣੇ ਰਹਿਣਗੇ।
Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਮਹਿੰਦਰ ਸਿੰਘ ਨੇ ਦਿੱਤੀ। ਗਿਆਨੀ ਜਗਤਾਰ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਦੇਹ ’ਤੇ ਲੋਈ ਅਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।
ਅੰਤਿਮ ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸਿੱਖ ਸਖਸ਼ੀਅਤਾਂ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਮੂਲ ਮੰਤਰ ਤੇ ਗੁਰ ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨਮਿਤ ਅਰਦਾਸ ਹੋਈ। ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਸਿੰਘ ਸਾਹਿਬ ਦਾ ਵੱਡਾ ਸਤਿਕਾਰ ਹੈ ਜੋ ਹਮੇਸ਼ਾਂ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਵਿਚ ਕਾਰਜਸ਼ੀਲ ਸ਼ਖ਼ਸੀਅਤਾਂ ਲਈ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮਾਰਗ ਦਰਸ਼ਕ ਬਣੇ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।