ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੀ ਗੁਰੂ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ : ਗੁਰਚਰਨ ਸਿੰਘ ਗਰੇਵਾਲ

ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ

ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ। ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਹੋਣ ਕਾਰਨ ਬਹੁਤ ਸਾਰੇ ਸਿੰਧੀ ਪਰਿਵਾਰਾਂ ਨੇ ਆਪਣੇ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ ਕੀਤੇ ਹੋਏ ਹਨ। 

ਭਾਈ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਕੁਝ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਇੰਦੌਰ ਵਿਚ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਸਿੰਧੀ ਸਮਾਜ ਨਾਲ ਸਬੰਧਤ ਗੁਰੂ ਘਰਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣੇ ਹਰਗਿਜ਼ ਠੀਕ ਨਹੀਂ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਸਥਾਨਕ ਪੱਧਰ ’ਤੇ ਸਿੰਧੀ ਸਿੱਖਾਂ ਨੂੰ ਮਿਲੀ ਹੈ। ਇਸ ਟੀਮ ਵੱਲੋਂ ਸਿੰਧੀ ਸਿੱਖਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਿੱਖੀ ਪ੍ਰਤੀ ਆਸਥਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇਗਾ।
 
ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮਸਲੇ ’ਤੇ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਹੀ ਅਗਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਦਾ ਪ੍ਰਚਾਰਕ ਜਥਾ ਸਿੰਧੀ ਸਿੱਖਾਂ ਪਾਸ ਭੇਜਿਆ ਜਾਵੇਗਾ, ਜੋ ਉਥੋਂ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ, ਸੇਵਾ-ਸੰਭਾਲ ਅਤੇ ਸਿੱਖ ਮਰਯਾਦਾ ਬਾਰੇ ਜਾਗਰੂਕ ਕਰੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ। 
ਕਿਸੇ ਵੀ ਸ਼ਰਧਾਲੂ ਨੂੰ ਗੁਰੂ ਘਰ ਦੀ ਮਰਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਬਾਰੇ ਜਾਗਰੂਕ ਕਰਨਾ ਬਿਨ੍ਹਾਂ ਸ਼ੱਕ ਜ਼ਰੂਰੀ ਹੈ ਅਤੇ ਇਹ ਕੀਤਾ ਵੀ ਜਾਵੇਗਾ ਪਰੰਤੂ ਇਸ ਮੁੱਦੇ ਨੂੰ ਜਾਣਬੁਝ ਕੇ ਵਿਵਾਦਤ ਬਣਾਉਣ ਦੇ ਹਾਮੀ ਨਹੀਂ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਸ ਮਾਮਲੇ ਸਬੰਧੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਪੰਥ ਦਾ ਸਤਿਕਾਰਤ ਅੰਗ ਸਿੰਧੀ ਸਿੱਖਾਂ ਦੀ ਗੁਰੂ ਸਾਹਿਬ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਧਿਕਾਰੀਆਂ ਦਾ ਇਕ ਵਫਦ ਵੀ ਉਥੇ ਭੇਜਣ ਦੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਗੁਰੂ ਨਾਨਕ ਨਾਮ ਲੇਵਾ ਪੰਥ ਦੇ ਨਾਲ ਸਬੰਧਤ ਭਾਈਚਾਰਿਆਂ ਨੂੰ ਕਲਾਵੇ ’ਚ ਲੈਣ ਲਈ ਕਾਰਜ ਕਰੇਗਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget