ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਜਿਸ ਵਿੱਚ ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਚਰਚਾ ਕੀਤੀ ਜਾਵੇਗੀ। ਆਪਣਾ ਚੈਨਲ ਬਣਾਉਣ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਕੋਈ ਫੈਸਲਾ ਲੈ ਸਕਦੀ ਹੈ। 20 ਜੂਨ ਨੂੰ ਪੰਜਾਬ ਸਰਕਾਰ ਨੇ ਜੋ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਕੇ ਧਾਰਾ 125 ਏ ਜੋੜੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਦੱਸਿਆ ਕਿ ਇਹ ਐਕਟ ਮੁਤਾਬਕ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਂਦੇ ਹਨ। ਕਿਸੇ ਇੱਕ ਚੈਨਲ ਨੂੰ ਹੀ ਸਿਰਫ਼ ਲਾਈਵ ਕਰਨ ਦਾ ਅਧਿਕਾਰ ਨਹੀਂ ਹੋਵੇਗਾ।



ਪੰਜਾਬ ਸਰਕਾਰ ਦੇ ਇਸ ਫੈਸਲੇ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਮਾਨ ਸਰਕਾਰ ਬਿਨਾਂ ਵਜ੍ਹਾ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸਾਡਾ ਟੈਂਡਰ 21 ਜੁਲਾਈ 2023 ਨੂੰ ਖਤਮ ਹੋ ਰਿਹਾ ਹੈ ਅਜਿਹੇ ਵਿੱਚ ਭਗਵੰਤ ਮਾਨ ਨੇ ਕਾਹਲੀ ਕਿਉਂ ਕੀਤੀ ਇੱਕ ਦੋ ਦਿਨਾਂ ਵਿੱਚ ਹੀ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਮਤਾ ਪਾਸ ਕਰ ਦਿੱਤਾ। 


SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਸਰਕਾਰ ਪਹਿਲਾਂ 21 ਜੁਲਾਈ ਵਾਲੇ ਦਿਨ ਦਾ ਇੰਤਜ਼ਾਰ ਤਾਂ ਕਰ ਲੈਂਦੀ। ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਸਬੰਧੀ ਕੁਝ ਰਣਨੀਤੀਆਂ ਬਣਾਈਆਂ ਹੋਈਆਂ ਸੀ ਪਰ ਸਰਕਾਰ ਨੇ ਪਹਿਲਾਂ ਹੀ ਐਕਟ ਵਿੱਚ ਸੋਧ ਕਰ ਦਿੱਤਾ।


ਐਕਟ ਵਿੱਚ ਸੋਧ ਕੀਤੇ ਜਾਣ ਤੋਂ ਬਾਅਦ ਅੱਜ SGPC ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਅੱਜ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਖੇ ਬੁਲਾਇਆ ਗਿਆ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਾਹਿਬਾਨ, ਮੈਂਬਰ ਤੇ ਅਧਿਕਾਰੀ ਸ਼ਾਮਲ ਹਨ ਤੇ ਇਸ ਲਈ ਬਾਕਾਇਦਾ ਸੱਦੇ ਪੱਤਰ ਵੀ ਭੇਜੇ ਜਾ ਚੁੱਕੇ ਹਨ। ਹਾਸਿਲ ਹੋਈ ਜਾਣਕਾਰੀ ਮੁਤਾਬਕ ਇਸ ਵਿਸ਼ੇਸ਼ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਨ ਦਾ ਮੱਤਾ ਤੇ ਇਸ ਨੂੰ ਲੈ ਕੇ ਅਗਲੀ ਰਣਨੀਤੀ ਕਰੇਗੀ ਤਿਆਰ ਤੇ ਗੁਰਬਾਣੀ ਪ੍ਰਸਾਰਣ ਸਬੰਧੀ ਕੋਈ ਅਹਿਮ ਐਲਾਨ ਕੀਤਾ ਜਾ ਸਕਦਾ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।