ਪੜਚੋਲ ਕਰੋ

Sri Akal Takth Sahib: ਅੱਜ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਾਣੋ ਪਵਿੱਤਰ ਇਤਿਹਾਸ

Sri Akal Takth Sahib: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਹੈ, ਜਿਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ।

Sri Akal Takth Sahib: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਹੈ, ਜਿਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ 'ਤੇ ਪੋਸਟ ਪਾ ਕੇ ਲਿਖਿਆ, "ਸਿੱਖ ਕੌਮ ਦੇ ਸਰਵ-ਉੱਚ-ਅਸਥਾਨ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ... ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਖ਼ੁਦ ਸਿਰਜਣਾ ਕਰਕੇ ਇਸ ਨੂੰ ਸੁਤੰਤਰ ਤੇ ਧਾਰਮਿਕ ਮਸਲਿਆਂ 'ਤੇ ਹਰ ਤਰ੍ਹਾਂ ਦੇ ਫ਼ੈਸਲੇ ਲੈਣ ਦੇ ਸਮਰੱਥ ਬਣਾਇਆ..."

ਆਓ ਜਾਣਦੇ ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ

ਸਿੱਖ ਧਰਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਉਸਾਰੀ ਇੱਕ ਸਿਧਾਂਤ ਅਤੇ ਇੱਕ ਸੰਕਲਪ ਦੇ ਰੂਪ ਵਿੱਚ ਹੋਈ ਹੈ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗੁਰਤਾ ਗੱਦੀ ਤੇ ਬੈਠਣ ਵੇਲੇ ਪੁਰਾਤਨ ਰੀਤਾਂ ਦੀ ਥਾਂ ਤਲਵਾਰਾਂ ਧਾਰਨ ਕੀਤੀਆਂ ਸਨ। ਉਨ੍ਹਾਂ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਾਈਆਂ। ਗੁਰੂ ਜੀ ਨੇ ਜ਼ੁਲਮ ਅਤੇ ਰਾਜ ਦਾ ਟਾਕਰਾ ਕਰਨ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦੇਣੀ ਆਰੰਭ ਕਰ ਦਿੱਤੀ।

ਸ਼ਬਦ ਦੇ ਨਾਲ-ਨਾਲ ਸ਼ਸਤਰ ਦੀ ਰੀਤ ਵੀ ਸਿੱਖੀ ਦਾ ਅੰਗ ਬਣ ਗਈ ਸੀ। ਗੁਰੂ ਜੀ ਨੇ ਸ਼ਸਤਰ ਸ਼ਕਤੀ ਇਕੱਤਰ ਕਰਨ ਦੇ ਨਾਲ ਨਾਲ ਗੁਰੂ ਘਰ ਵਿੱਚ ਹੀ ਨਿਆ ਪ੍ਰਣਾਲੀ ਕਾਇਮ ਕਰ ਦਿੱਤੀ ਸੀ। ਸਿੱਖਾਂ ਨੂੰ ਮੁਗਲ ਰਾਜ ਦੀ ਸਰਕਾਰ, ਅਹਿਲਕਾਰ ਅਤੇ ਅਦਾਲਤਾਂ ਤੋਂ ਸੱਚ ਹੱਕ ਦੀ ਕੋਈ ਆਸ ਬਾਕੀ ਨਹੀਂ ਸੀ। ਗੁਰੂ ਜੀ ਦੇ ਦਰਬਾਰ ਵਿੱਚ ਗੁਰਮਤਿ ਵਿਚਾਰਧਾਰਾ, ਸੰਗਤ ਦੀ ਆਵਾਜ਼,  ਮਨੁੱਖਤਾ ਦੀ ਜਮੀਰ,  ਧਰਮ ਨਿਆ ਦੇ ਅਨੁਸਾਰ ਸਿੱਖਾਂ ਦੇ ਸਮਾਜਿਕ,  ਆਰਥਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਫੈਸਲੇ ਹੋਣ ਲੱਗ ਗਏ। 

ਇਹ ਵੀ ਪੜ੍ਹੋ: Horoscope Today: ਕਰਕ, ਤੁਲਾ ਅਤੇ ਮਕਰ ਦੇ ਲਈ ਪਰੇਸ਼ਾਨੀ ਵਾਲਾ ਦਿਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਇਸੇ ਤਰ੍ਹਾਂ ਗੁਰੂ ਸਾਹਿਬ ਨੇ ਦਿੱਲੀ ਦੇ ਤਖਤ ਦੇ ਮੁਕਾਬਲੇ ਹਰ ਪੱਖੋਂ ਉੱਚਾ ਸੁੱਚਾ ਤੇ ਸਦਾ ਕਾਇਮ ਰਹਿਣ ਵਾਲਾ ਅਕਾਲ ਦਾ ਤਖਤ ਸਿਰਜ ਕੇ ਦੁਨੀਆਂ ਅੰਦਰ ਇੱਕ ਅਜਬ ਅਤੇ ਵਿਲੱਖਣ ਕਾਰਜ ਕੀਤਾ। ਤਖਤ ਫਾਰਸੀ ਭਾਸ਼ਾ ਦਾ ਸ਼ਬਦ ਹੈ। ਜਿਸ ਦਾ ਅਰਥ ਹੈ ਬੈਠਣ ਦੀ ਚੌਂਕੀ ਜਾਂ ਰਾਜ ਸਿੰਘਾਸਨ। ਸਿੱਖ ਪਰੰਪਰਾ ਵਿੱਚ ਤਖਤ ਸੱਤਾ ਦੀ ਚੌਂਕੀ ਦਾ ਪ੍ਰਤੀਕ ਹੈ। ਜਿਸ ਵਿੱਚ ਰੂਹਾਨੀ ਅਤੇ ਦੁਨਿਆਵੀ ਪੱਖ ਦੋਵੇਂ ਸ਼ਾਮਿਲ ਹਨ। ਸਿੱਖ ਪੰਥ ਵਿੱਚ ਪੰਜ ਤਖਤਾਂ ਨੂੰ ਬਰਾਬਰ ਦਾ ਸਤਿਕਾਰ ਅਤੇ ਉੱਚਤਾ ਦਾ ਦਰਜਾ ਦਿੱਤਾ ਜਾਂਦਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵਧੇਰੇ ਮਹੱਤਤਾ ਰੱਖਦਾ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਖਾਲਸਾ ਜੀ ਦੀ ਸ਼ਾਨ ਅਤੇ ਪ੍ਰਭੂ ਸੱਤਾ ਦਾ ਪ੍ਰਤੀਕ ਰਿਹਾ ਹੈ।  ਸਮੁੱਚੀ ਸਿੱਖ ਕੌਮ ਨਾਲ ਜੁੜੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹੀ ਵਿਚਾਰੇ ਜਾਂਦੇ ਹਨ। ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਗੁਰਮੱਤਿਆ ਦੇ ਰੂਪ ਵਿੱਚ ਲਏ ਗਏ ਫੈਸਲੇ ਸਾਰੇ ਸਿੱਖ ਕੌਮ ਉੱਪਰ ਲਾਗੂ ਕੀਤੇ ਜਾਂਦੇ ਹਨ।

ਆਮ ਤੌਰ ਤੇ ਸਰਬੱਤ ਖਾਲਸੇ ਦਾ ਬੁਲਾਵਾ ਸ੍ਰੀ ਅਕਾਲ ਤਖਤ ਸਾਹਿਬ ਉਤੋਂ ਹੀ ਜਾਰੀ ਕੀਤਾ ਜਾਂਦਾ ਹੈ। ਬਾਕੀ ਦੇ ਚਾਰ ਤਖਤਾਂ ਉੱਪਰ ਸੰਬੰਧਿਤ ਇਲਾਕੇ ਦੇ ਸਿੱਖਾਂ ਨਾਲ ਜੁੜੇ ਮਸਲਿਆਂ ਉੱਪਰ ਹੀ ਵਿਚਾਰ ਕੀਤੀ ਜਾਂਦੀ ਹੈ ਅਤੇ ਫੈਸਲੇ ਲਏ ਜਾਂਦੇ ਹਨ। ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਧਾਰਮਿਕ ਉੱਚਤਾ ਦਾ ਮੁੱਢਲਾ ਤਖਤ ਹੈ ਅਤੇ ਸਿੱਖ ਰਾਜਸੀ ਸ਼ਕਤੀ ਦਾ ਕੇਦਰੀ ਸਥਾਨ ਹੈ। ਪਹਿਲਾ ਤਖਤ ਜਿਸਨੂੰ ਸ਼੍ਰੀ ਅੰਮ੍ਰਿਤਸਰ ਦੇ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਸਾਹਮਣੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੰਨ 1609 ਈਸਵੀ ਵਿੱਚ ਤਿਆਰ ਕਰਵਾਇਆ ਸੀ।

ਪਹਿਲਾ ਇਸਦਾ ਨਾਮ ਅਕਾਲ ਬੁੰਗਾ ਰੱਖਿਆ ਗਿਆ । ਇਸ ਤਖਤ ਦੇ ਦਰਸ਼ਨੀ ਡਿਉਢੀ ਵਾਲੇ ਪਾਸੇ ਗੁਰੂ ਹਰਿਗੋਬਿੰਦ ਸਾਹਿਬ ਸ਼ਾਮ ਵੇਲੇ ਆਪਣਾ ਸਿੰਘਾਸਨ ਲਗਾਉਂਦੇ ਅਤੇ ਖੁੱਲੇ ਮੈਦਾਨ ਵਿੱਚ ਕੁਸ਼ਤੀਆਂ ਅਤੇ ਹੋਰ ਖੇਡਾਂ ਕਰਵਾਉਂਦੇ ਅਤੇ ਨਾਲ ਸ਼ਸਤਰਾਂ ਦਾ ਅਭਿਆਸ ਵੀ ਕੀਤਾ ਜਾਂਦਾ। ਤਖਤ ਸਾਹਿਬ ਦੇ ਬਿਲਕੁਲ ਸਾਹਮਣੇ ਗੁਰੂ ਸਾਹਿਬ ਦੀਵਾਨ ਲਗਾਉਂਦੇ ਜਿਸ ਵਿੱਚ ਢਾਡੀ ਬੀਰ ਰਸੀ ਵਾਰਾਂ ਗਾ ਕੇ ਸੰਗਤਾਂ ਵਿੱਚ ਜੋਸ਼ ਅਤੇ ਉਸ਼ਾਹ ਪੈਦਾ ਕਰਦੇ। 

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਧਰਮ ਦਾ ਸੁਪਰੀਮ ਕੋਰਟ ਕਿਹਾ ਜਾਂਦਾ ਹੈ ਅਤੇ ਸਿੱਖੀ ਨਾਲ ਜੁੜੇ ਸਾਰੇ ਫੈਸਲੇ ਲਏ ਜਾਂਦੇ ਹਨ। ਇੱਥੇ ਜਿਸ ਦੀ ਵੀ ਕੋਈ ਸਮੱਸਿਆ ਹੁੰਦੀ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮਸਲੇ ਦਾ ਹੱਲ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਸਜ਼ਾ ਦੇਣ ਦੀ ਥਾਂ ਉਸ ਦੀ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਵਲੋਂ ਸੇਵਾ ਲਾਈ ਜਾਂਦੀ ਹੈ। 

ਇਹ ਵੀ ਪੜ੍ਹੋ: Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26-06-2024)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget