Sangrur news: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਰਬਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।


ਇਸ ਮੌਕੇ ਰਾਗੀ ਭਾਈ ਬਹਾਦਰ ਸਿੰਘ ਖ਼ਾਲਸਾ (ਸੁਨਾਮ ਵਾਲਿਆਂ) ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਮਿਆਰੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਇਸ ਉਪਰੰਤ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।


ਇਹ ਵੀ ਪੜ੍ਹੋ: Israel Palestine Conflict: ਕੇਰਲ ਵਿੱਚ ਸਟਾਰਬਕਸ ਦੇ ਬਾਹਰ ਲਾਏ ਗਏ ਫਿਲਸਤੀਨ ਪੱਖੀ ਪੋਸਟਰ, 6 ਗ੍ਰਿਫਤਾਰ


ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸਡੀਐਮ ਚਰਨਜੋਤ ਸਿੰਘ ਵਾਲੀਆ, ਐਸਡੀਐਮ ਧੂਰੀ ਅਮਿਤ ਗੁਪਤਾ, ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ਼ਡੀਐਮ ਸੁਨਾਮ ਪ੍ਰਮੋਦ ਸਿੰਗਲਾ, ਐਸਡੀਐਮ ਲਹਿਰਾ ਸੂਬਾ ਸਿੰਘ, ਐਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਦੇ ਨਾਲ ਨਾਲ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸੰਗਤਾਂ ਵਿੱਚ ਹਾਜ਼ਰੀ ਲਵਾਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।


ਇਹ ਵੀ ਪੜ੍ਹੋ: AAP MLA: ਗੁਜਰਾਤ 'ਚ AAP ਵਿਧਾਇਕ ਖਿਲਾਫ਼ ਵੱਡੀ ਕਾਰਵਾਈ, ਹੱਕ 'ਚ ਨਿੱਤਰੇ ਭਗਵੰਤ ਮਾਨ ਤੇ ਕੇਜਰੀਵਾਲ ਪਹੁੰਚੇ MLA ਨੂੰ ਮਿਲਣ