ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-11-2022)

Mukhwak Today : ਪਦਅਰਥ: ਨੀਚ ਜਾਤਿ = ਨੀਵੀਂ ਜਾਤਿ ਵਾਲਾ ਮਨੁੱਖ। ਉਤਮ ਪਦਵੀ = ਉੱਚਾ ਆਤਮਕ ਦਰਜਾ। ਪਾਇ = ਪਾ ਲੈਂਦਾ ਹੈ। ਬਿਦਰ = ਬਿਦਰ ਭਗਤ ਰਾਜਾ ਵਿਚਿਤ੍ਰ = ਵੀਰਜ ਦੀ ਦਾਸੀ ਸੁਦੇਸ਼ਣਾ ਦੀ ਕੁੱਖੋਂ ਵਿਆਸ ਰਿਸ਼ੀ ਦਾ ਪੁੱਤਰ ਸੀ

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

Mukhwak Today : ਪਦਅਰਥ: ਨੀਚ ਜਾਤਿ = ਨੀਵੀਂ ਜਾਤਿ ਵਾਲਾ ਮਨੁੱਖ। ਉਤਮ ਪਦਵੀ = ਉੱਚਾ ਆਤਮਕ ਦਰਜਾ। ਪਾਇ = ਪਾ ਲੈਂਦਾ ਹੈ। ਬਿਦਰ = ਬਿਦਰ ਭਗਤ ਰਾਜਾ ਵਿਚਿਤ੍ਰ = ਵੀਰਜ ਦੀ ਦਾਸੀ ਸੁਦੇਸ਼ਣਾ ਦੀ ਕੁੱਖੋਂ ਵਿਆਸ ਰਿਸ਼ੀ ਦਾ ਪੁੱਤਰ ਸੀ। ਇਸ ਦਾ ਭਗਤੀ = ਭਾਵ ਵੇਖ ਕੇ ਹੀ ਕ੍ਰਿਸ਼ਨ ਜੀ ਦੁਰਜੋਧਨ ਦੇ ਮਹਲ = ਮਾੜੀਆਂ ਛੱਡ ਕੇ ਬਿਦਰ ਦੇ ਘਰ ਆ ਕੇ ਠਹਿਰੇ ਸਨ (ਵੇਖੋ ਭਾ: ਗੁਰਦਾਸ ਜੀ ਵਾਰ ੧੦}। ਘਰਿ ਜਿਸੁ = ਜਿਸ ਦੇ ਘਰ ਵਿਚ। ਜਾਇ = ਜਾ ਕੇ ।੧। ਜਿਤੁ = ਜਿਸ (ਕਥਾ) ਦੀ ਰਾਹੀਂ। ਸਹਸਾ = ਸਹਿਮ।੧।ਰਹਾਉ। ਨਿਮਖ ਇਕ = ਇਕ ਇਕ ਨਿਮਖ, ਹਰ ਵੇਲੇ {निमेष = ਅੱਖ ਝਮਕਣ ਜਿਤਨਾ ਸਮਾ}। ਕੀਰਤਿ = ਸਿਫ਼ਤਿ-ਸਾਲਾਹ। ਪਤਿਤ ਜਾਤਿ = ਨੀਵੀਂ ਜਾਤਿ ਵਾਲਾ। ਚਾਰਿ ਵਰਨ = ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ। ਪਗਿ = ਪੈਰ ਉੱਤੇ। ਆਇ = ਆ ਕੇ ।੨। ਨਾਮਦੇਅ ਪ੍ਰੀਤਿ = ਨਾਮਦੇਵ ਦੀ ਪ੍ਰੀਤਿ {ਨਾਮਦੇਵ ਜੀ ਦਾ ਜਨਮ ਪਿੰਡ ਨਰਸੀ ਵਾਂਮਨੀ, ਜ਼ਿਲ੍ਹਾ ਸਤਾਰਾ, ਪ੍ਰਾਂਤ ਬੰਬਈ ਵਿਚ ਸੰਨ ੧੨੭੦ ਵਿਚ ਹੋਇਆ ਸੀ। ਉਮਰ ਦਾ ਬਹੁਤਾ ਹਿੱਸਾ ਇਹਨਾਂ ਨੇ ਪੰਡਰਪੁਰ ਵਿਚ ਗੁਜ਼ਾਰਿਆ। ਉਥੇ ਹੀ ਦੇਹਾਂਤ ਸੰਨ ੧੩੫੦ ਵਿਚ}। ਸੇਤੀ = ਨਾਲ। ਮੁਖਿ ਲਾਇ ਲੀਆ = ਦਰਸਨ ਦਿੱਤਾ, ਮੱਥੇ ਲਾਇਆ।੩। ਮੁਖਿ = ਮੂੰਹ ਉਤੇ। ਅਠਸਠਿ = ਅਠਾਹਠ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਪਰਸੇ = ਛੁਹੇ। ਹਰਿ ਰਾਇ = ਪ੍ਰਭੂ = ਪਾਤਿਸ਼ਾਹ ।੪।

ਅਰਥ :- ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget