Guru Granth Sahib ji Sampoornta Divas:  ਸਿੱਖਾਂ ਦੇ ਧਾਰਮਿਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਜ 316 ਵਾਂ ਸੰਪੂਰਨਤਾ ਦਿਵਸ ਹੈ। ਗੁਰਦੁਆਰਿਆਂ  'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਦੇਸ਼ ਵਿਦੇਸ਼  ਦੇ ਗੁਰਦੁਆਰਾ ਸਾਹਿਬਾਨਾਂ  'ਚ ਖਾਸ ਧਾਰਮਿਕ ਸਮਾਗਮ ਹੁੰਦੇ ਹਨ।  ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ । ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਤੌਰ  'ਤੇ ਪ੍ਰੋਗਰਾਮ ਕਰਵਾਇਆ ਜਾਂਦਾ ਹੈੈ। ਧੰਨ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਮਨੀ ਸਿੰਘ ਨੂੰ ਲਿਖਾਰੀ ਲਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਰਜ ਕਰਵਾਈ ਸੀ।  


 


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਖ ਸੰਗਤ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ। 






 


ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ਹੇਠ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਨਾਲ ਜੋੜਨਗੇ ਜਦੋਂਕਿ ਸਿੱਖ ਧਰਮ ਦੀਆਂ ਉੱਚ ਧਾਰਮਿਕ ਸਖਸ਼ੀਅਤਾਂ,ਸਿੰਘ ਸਾਹਿਬਾਨ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ ਸ਼ਮੂਲੀਅਤ ਕਰਨਗੇ।







ਭਾਈ ਬੰਗੀ ਨੇ ਦੱਸਿਆ ਕਿ ਸੰਪੂਰਨਤਾ ਦਿਵਸ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਤਖਤ ਸਾਹਿਬ ਦੇ ਸਮੁੱਚੇ ਪ੍ਰਬੰਧਕਾਂ ਵੱਲੋਂ ਰਿਹਾਇਸ਼ ਅਤੇ ਲੰਗਰਾਂ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਮੌਕੇ ਮੌਜੂਦ ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਗਸੀਰ ਸਿੰਘ ਮਾਂਗੇਆਣਾ ਨੇ ਦੱਸਿਆ ਕਿ ਸੰਪੂਰਨਤਾ ਦਿਵਸ ਸਮਾਗਮਾਂ ਵਿੱਚ ਹਰਿਆਣਾ ਤੋਂ ਵੀ ਵੱਡੀ ਗਿਣਤੀ ਸੰਗਤ ਹਾਜ਼ਿਰੀ ਭਰੇਗੀ।